ਪੱਤਰ ਪ੍ਰੇਰਕ
ਅਮਲੋਹ, 18 ਅਪਰੈਲ
ਸੂਬੇ ਵਿੱਚ ਦੇ 117 ਸਕੂਲਾਂ ਵਿੱਚ ਦਾਖਲਾ ਲੈਣ ਲਈ ਪ੍ਰਵੇਸ਼ ਪ੍ਰੀਖਿਆ ਲਈ ਗਈ, ਜਿਸ ਵਿੱਚ ਸ਼ੌਟੀ ਸਕੂਲ ਦੇ 10 ਵਿਦਿਆਰਥੀ ਛਵੀ ਚੌਧਰੀ, ਹਰਮਨ ਕੌਰ, ਨਸਰੀਨ, ਕੁਸ਼ਪ੍ਰੀਤ ਕੌਰ, ਖੁਸ਼ਪ੍ਰੀਤ ਕੌਰ, ਜਸਦੀਪ ਕੌਰ, ਰਮਨਦੀਪ ਸਿੰਘ, ਕੁਲਵਿੰਦਰ ਸਿੰਘ, ਖੁਸ਼ਪ੍ਰੀਤ ਸਿੰਘ ਅਤੇ ਅਕਬਰ ਖਾਂ ਨੇ ਇਹ ਪ੍ਰੀਖਿਆ ਪਾਸ ਕਰ ਲਈ। ਪੰਜਾਬ ਰਾਜ ਵਿਦਿਅਕ ਖੋਜ ’ਤੇ ਸਿਖਲਾਈ ਪਰਿਸ਼ਦ ਵੱਲੋਂ ਐਲਾਨੇ ਨਤੀਜਿਆਂ ਵਿੱਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚੋਂ ਕੁੱਲ 1240 ਵਿਦਿਆਰਥੀ ਪਾਸ ਹੋਏ। ਇਸ ਸਕੂਲ ਦੀ ਵਿਦਿਆਰਥਣ ਛਵੀ ਚੌਧਰੀ ਨੇ ਲੜਕੀਆਂ ਵਿੱਚੋਂ ਜ਼ਿਲ੍ਹੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਛਵੀ ਚੌਧਰੀ ਅਤੇ ਹਰਮਨ ਕੌਰ ਨੇ ਸਕੂਲ ਆਫ ਐਮੀਨੈਂਸ ਦੇ ਨਾਲ-ਨਾਲ ਮੈਰੀਟੋਰੀਅਸ ਪ੍ਰਵੇਸ਼ ਪ੍ਰੀਖਿਆ ਵੀ ਪਾਸ ਕੀਤੀ ਹੈ। ਸਕੂਲ ਮੁਖੀ ਮੁਕੇਸ਼ ਸੂਦ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਧੁਨਿਕ ਸਾਧਨਾ ਨਾਲ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ। ਜਿਸ ਦੇ ਨਤੀਜੇ ਵਜੋਂ ਇਸ ਸਕੂਲ ਦੇ ਦਸ ਵਿਦਿਆਰਥੀ ਪ੍ਰਵੇਸ਼ ਪ੍ਰੀਖਿਆ ਵਿੱਚ ਸਫਲ ਹੋਏ ਹਨ, ਜਿਸ ਦਾ ਸਿਹਰਾ ਸਮੂਹ ਸਕੂਲ ਸਟਾਫ ਨੂੰ ਜਾਂਦਾ ਹੈ। ਇਨ੍ਹਾਂ ਵਿਦਿਆਰਥੀਆਂ ਦਾ ਸਕੂਲ ਵਿੱਚ ਸਨਮਾਨ ਕੀਤਾ ਗਿਆ ਹੈ।