ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 15 ਅਕਤੂਬਰ
ਜ਼ਿਲ੍ਹੇ ਅਧੀਨ ਪਿੰਡ ਚੱਕ ਜਾਨੀਸਰ ਵਿੱਚ ਕੁਝ ਨੌਜਵਾਨਾਂ ਵੱਲੋਂ ਦਲਿਤ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਪਿਸ਼ਾਬ ਪਿਲਾਉਣ ਦਾ ਮਾਮਲੇ ’ਚ ਭਾਵੇਂ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਪਰ ਹੁਣ ਪੀੜਤ ਪਰਿਵਾਰ ਨੇ ਜਲਾਲਾਬਾਦ ਪੁਲੀਸ ’ਤੇ ਕਥਿਤ ਤੌਰ ’ਤੇ ਤੰਗ ਕਰਨ ਦੇ ਦੋਸ਼ ਲਗਾਏ ਹਨ। ਪੀੜਤ ਪਰਿਵਾਰ ਨੇ ਦੱਸਿਆ ਕਿ ਅੱਜ ਸਵੇਰੇ ਤੜਕੇ ਪੁਲੀਸ ਪਰਿਵਾਰਕ ਮੈਂਬਰਾਂ ਨੂੰ ਔਰਤਾਂ ਸਮੇਤ ਚੁੱਕ ਕੇ ਥਾਣੇ ਲੈ ਗਈ। ਪਿੰਡ ਦੇ ਸਰਪੰਚ ਬਲਜੀਤ ਸਿੰਘ ਅਤੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਪੀੜਤ ਨੌਜਵਾਨ ਨੂੰ ਛੁਡਵਾਇਆ, ਪੁਲੀਸ ਜਾਣ-ਬੁੱਝ ਕੇ ਉਨ੍ਹਾਂ ਨੂੰ ਤੰਗ ਕਰ ਰਹੀ ਹੈ। ਡੀਐੱਸਪੀ ਜਲਾਲਾਬਾਦ ਪਲਵਿੰਦਰ ਸਿੰਘ ਨੇ ਔਰਤਾਂ ਨੂੰ ਥਾਣੇ ਲਿਜਾਣ ਦੇ ਦੋਸ਼ਾਂ ਨੂੰ ਨਕਾਰਦਿਆਂ ਪਰਿਵਾਰ ਨਾਲ ਕੁਝ ਵੀ ਗਲਤ ਨਾ ਹੋਣ ਦੇਣ ਦਾ ਭਰੋਸਾ ਦਿੱਤਾ।