ਬਠਿੰਡਾ-ਚੰਡੀਗੜ੍ਹ ਹਾਈਵੇ ’ਤੇ ਟਰੈਕਟਰ ਅਤੇ ਬਲੈਰੋ ਦੀ ਟੱਕਰ
ਬਲੈਰੋ ਨੂੰ ਅੱਗ ਲੱਗਣ ਨਾਲ ਡਰਾਈਵਰ ਗੰਭੀਰ ਜ਼ਖ਼ਮੀ
Advertisement
ਇਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਅੱਜ ਸਵੇਰੇ ਟਰੈਕਟਰ ਅਤੇ ਬਲੈਰੋ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬਲੈਰੋ ਗੱਡੀ ਨੂੰ ਅੱਗ ਲੱਗ ਗਈ। ਹਾਦਸੇ ਵਿਚ ਬਲੈਰੋ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ।
ਚਸ਼ਮਦੀਦਾਂ ਮੁਤਾਬਕ ਹਾਦਸਾ ਤੇਜ਼ ਰਫ਼ਤਾਰ ਕਾਰਨ ਹੋਇਆ। ਟੱਕਰ ਤੋਂ ਤੁਰੰਤ ਬਾਅਦ ਬਲੈਰੋ ’ਚੋਂ ਧੂੰਆ ਨਿਕਲਣ ਲੱਗ ਪਿਆ ਅਤੇ ਥੋੜ੍ਹੀ ਦੇਰ ਵਿੱਚ ਅੱਗ ਭੜਕ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਅਤੇ ਪੁਲੀਸ ਮੌਕੇ ’ਤੇ ਪਹੁੰਚੀ।
Advertisement
ਜ਼ਖ਼ਮੀ ਡਰਾਈਵਰ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਹਾਂ ਵਾਹਨਾਂ ਨੂੰ ਹਟਾ ਕੇ ਟਰੈਫਿਕ ਨਾਰਮਲ ਕੀਤਾ ਗਿਆ।
Advertisement