DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਦੀ ਕਾਰ ਨਾਲ ਟੱਕਰ; ਕਾਰ ਚਾਲਕ ਦੀ ਮੌਤ

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਕਸਬਾ ਹੰਡਿਆਇਆ ਵਿਖੇ ਬੀਤੀ ਦੇਰ ਰਾਤ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਅਤੇ ਮਾਰੂਤੀ ਅਲਟੋ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਹਰਮਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਮਨਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਤੀਜਾ ਨੌਜਵਾਨ ਹਰਪ੍ਰੀਤ ਸਿੰਘ ਵਾਲ-ਵਾਲ ਬਚ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਵੱਲੋਂ ਬਰਨਾਲਾ ਆ ਰਹੀ ਇੱਕ ਪਰਾਲੀ ਨਾਲ ਓਵਰਲੋਡ ਅਤੇ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਅਲਟੋ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਉਪਰੰਤ ਟਰੈਕਟਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਜ਼ਖ਼ਮੀਆਂ ਨੂੰ ਨਿੱਜੀ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਹਰਮਲ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਗੰਭੀਰ ਜ਼ਖ਼ਮੀ ਮਨਪ੍ਰੀਤ ਸਿੰਘ ਨੂੰ ਇਲਾਜ ਲਈ ਰੈਫ਼ਰ ਕਰ ਦਿੱਤਾ ਗਿਆ ਹੈ।

Advertisement

ਹੰਡਿਆਇਆ ਪੁਲੀਸ ਚੌਕੀ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਮਲ ਸਿੰਘ (ਪੁੱਤਰ ਕੇਵਲ ਸਿੰਘ, ਵਾਸੀ ਰੂੜੇਕੇ ਕਲਾਂ) ਹੈ, ਜਦਕਿ ਮਨਪ੍ਰੀਤ ਸਿੰਘ (ਪੁੱਤਰ ਜਗਸੀਰ ਸਿੰਘ) ਦਾ ਇਲਾਜ ਲੁਧਿਆਣਾ ਦੇ ਹਸਪਤਾਲ ਵਿੱਚ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ (ਪੁੱਤਰ ਜਗਤਾਰ ਸਿੰਘ) ਦੇ ਬਿਆਨਾਂ ਦੇ ਆਧਾਰ ’ਤੇ ਟਰੈਕਟਰ ਚਾਲਕ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

ਮ੍ਰਿਤਕ ਹਰਮਲ ਸਿੰਘ ਦੀ ਫ਼ੋਟੋ।

Advertisement
×