ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਖੇਤੀਬਾੜੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਮਿਲ ਕੇ ਖੁੰਭਾਂ ਦੀ ਕਾਸ਼ਤ ਸਬੰਧੀ ਇੱਕ ਹਫ਼ਤੇ ਦਾ ਕਿੱਤਾ ਮੁਖੀ ਸਿਖਲਾਈ ਕੋਰਸ ਲਗਾਇਆ ਗਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿੱਖਿਆ ਭਰਪੂਰ ਟਰੇਨਿੰਗ ਪ੍ਰੋਗਰਾਮ ਵਿਦਿਆਰਥੀਆਂ ਦੇ ਕਿਤਾਬੀ ਗਿਆਨ ਦੇ ਨਾਲ-ਨਾਲ ਉਨ੍ਹਾਂ ਦੇ ਵਿਹਾਰਕ ਗਿਆਨ ਵਿਚ ਵੀ ਵਾਧਾ ਕਰਦੇ ਹਨ। ਡਾ. ਅਰਵਿੰਦਰ ਕੌਰ ਨੇ ਦੱਸਿਆ ਕਿ ਖੁੰਭਾਂ ਦੀ ਖੇਤੀ ਨੂੰ ਕਿੱਤੇ ਵਜੋਂ ਅਪਣਾ ਕੇ ਆਮਦਨ ਵਿਚ ਵਾਧਾ ਕੀਤਾ ਸਕਦਾ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਦਿਲੀਪ ਸਿੰਘ ਕਛਵਾਇਆ ਨੇ ਕਿਹਾ ਕਿ ਅਜਿਹੇ ਸਿਖਲਾਈ ਕੈਂਪ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਦੇ ਹਨ। ਇਸ ਟ੍ਰੇਨਿੰਗ ਪ੍ਰੋਗਰਾਮ ਨੂੰ ਡਾ. ਸੰਦੀਪ ਕੁਮਾਰ ਨੇ ਕੋਆਰਡੀਨੇਟ ਕੀਤਾ।