ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਰਪਾਲ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ ਹੁਣ ਮਾਲ ਵਿਭਾਗ ਵਿੱਚ ਤਾਇਨਾਤ ਕੀਤਾ ਗਿਆ ਹੈ। ਸੂਤਰ ਦੱਸਦੇ ਹਨ ਕਿ ਖੁਫੀਆ ਤਾਣੇ ਨੇ ਮੁੱਖ ਮੰਤਰੀ ਨੂੰ ਰਿਪੋਰਟ ਦਿੱਤੀ ਹੈ ਕਿ ਮੌਜੂਦਾ ਸਟੇਟ ਟਰਾਂਸਪੋਰਟ ਕਮਿਸ਼ਨਰ ਪੁਰਾਣੀ ਸਰਕਾਰ ਦੇ ਨੇੜਲੇ ਰਹੇ ਹਨ ਜਿਸ ਕਰਕੇ ਮੌਜੂਦਾ ਸਰਕਾਰ ਦੇ ਕੰਮ ਵਿਚ ਨਵੇਂ ਅੜਿੱਕੇ ਖੜ੍ਹੇ ਹੋ ਸਕਦੇ ਹਨ। -ਟਨਸ