ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ’ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈ
ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਵਾਹਨ ਚਲਾਉਣ ਦੀ ਸਿਖਲਾਈ ਦੇਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਗਿਆ ਹੈ। ਇਸੇ ਤਹਿਤ ਦੋ ਸਾਲਾਂ ਵਿੱਚ 27500 ਡਰਾਈਵਰਾਂ ਨੂੰ ਸਿਖਲਾਈ ਦਿੱਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ...
Advertisement
ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵੱਲੋਂ ਵਾਹਨ ਚਲਾਉਣ ਦੀ ਸਿਖਲਾਈ ਦੇਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਗਿਆ ਹੈ। ਇਸੇ ਤਹਿਤ ਦੋ ਸਾਲਾਂ ਵਿੱਚ 27500 ਡਰਾਈਵਰਾਂ ਨੂੰ ਸਿਖਲਾਈ ਦਿੱਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਅਤੇ ਅਸ਼ੋਕ ਲੇਲੈਂਡ ਵੱਲੋਂ ਆਪਸੀ ਸਹਿਯੋਗ ਨਾਲ ਜੂਨ 2023 ਵਿੱਚ ਮਾਲੇਰਕੋਟਲਾ ਵਿੱਚ ਸਿਖਲਾਈ ਸਕੂਲ ਖੋਲ੍ਹਿਆ ਗਿਆ ਸੀ। ਇਹ ਕੇਂਦਰ, ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਨਰਮੰਦ ਸਿਖਲਾਈ ਪ੍ਰਾਪਤ ਡਰਾਈਵਰਾਂ ਨਾਲ ਸੂਬੇ ਵਿੱਚ ਟਰੈਫਿਕ ਨਿਯਮਾਂ ਦੀ ਪਾਲਣਾ ਵੀ ਮਜ਼ਬੂਤ ਹੋਈ ਹੈ। ਮੰਤਰੀ ਨੇ ਕਿਹਾ ਕਿ ਸਿਖਲਾਈ ਕੇਂਦਰ ਡਰਾਈਵਿੰਗ ਹੁਨਰ ਨੂੰ ਵਧਾਉਣ, ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Advertisement
Advertisement
×