ਪੱਤਰ ਪ੍ਰੇਰਕ
ਤਲਵੰਡੀ ਸਾਬੋ, 10 ਜਨਵਰੀ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚੋਂ ਪਿਛਲੇ ਦਿਨੀਂ ਪਿੰਡ ਪਰਤਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਪਿੰਡ ਭਾਗੀਵਾਂਦਰ ਦੇ ਨੌਜਵਾਨ ਕਿਸਾਨ ਹਰਜਿੰਦਰ ਸਿੰਘ ਜਿੰਦੂ(28) ਪੁੱਤਰ ਲਾਭ ਸਿੰਘ ਨੂੰ ਅੱਜ ਪਿੰਡ ਦੇ ਗੁਰਦੁਆਰਾ ਜੰਡਸਰ ਵਿਖੇ ਅੰਤਿਮ ਅਰਦਾਸ ਮੌਕੇ ਰਿਸ਼ਤੇਦਾਰਾਂ, ਵੱਖ-ਵੱਖ ਰਾਜਨੀਤਕ ਪਾਰਟੀਆਂ, ਸਮਾਜਿਕ, ਧਾਰਮਿਕ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਸਮੇਂ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਹਲਕਾ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਪੰਜਾਬ ਸਰਕਾਰ ਦੀ ਤਰਫ਼ੋਂ ਪੰਜ ਲੱਖ ਰੁਪਏ ਦਾ ਚੈੱਕ ਅਤੇ ਆਪਣੇ ਕੋਲੋਂ ਨਿੱਜੀ ਤੌਰ ’ਤੇ ਇੱਕ ਲੱਖ ਰੁਪਏ ਨਕਦ ਰਾਸ਼ੀ ਪੀੜਤ ਪਰਿਵਾਰ ਨੂੰ ਸੌਂਪੀ। ਇਸ ਮੌਕੇ ਤਹਿਸੀਲਦਾਰ ਪਵਨ ਕੁਮਾਰ, ਰਣਜੀਤ ਸਿੰਘ ਸੰਧੂ, ਵਿਧਾਇਕਾ ਬਲਜਿੰਦਰ ਕੌਰਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।