ਕਿਸਾਨ ਆਗੂ ਹਰਦੇਵ ਸੰਧੂ ਨੂੰ ਸ਼ਰਧਾਂਜਲੀ
ਕਿਸਾਨ ਆਗੂ ਕਾਮਰੇਡ ਹਰਦੇਵ ਸਿਘ ਸੰਧੂ ਨੂੰ ਅੱਜ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਮਾਣੂੰਕੇ ਸਥਿਤ ਗੁਰਦੁਆਰਾ ਜੌੜੀਆਂ ਸਾਹਿਬ ਵਿੱਚ ਹੋਇਆ। ਇਸ ਮੌਕੇ ਵੱਖ-ਵੱਖ ਜਨਤਕ, ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਉਨ੍ਹਾਂ...
ਕਿਸਾਨ ਆਗੂ ਕਾਮਰੇਡ ਹਰਦੇਵ ਸਿਘ ਸੰਧੂ ਨੂੰ ਅੱਜ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਮਾਣੂੰਕੇ ਸਥਿਤ ਗੁਰਦੁਆਰਾ ਜੌੜੀਆਂ ਸਾਹਿਬ ਵਿੱਚ ਹੋਇਆ। ਇਸ ਮੌਕੇ ਵੱਖ-ਵੱਖ ਜਨਤਕ, ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਉਨ੍ਹਾਂ ਵੱਲੋਂ ਲੜੇ ਘੋਲ ਯਾਦ ਕੀਤੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਆਲ ਇੰਡੀਆ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਬੀ ਕੇ ਯੂ ਡਕੌਂਦਾ, ਇਨਕਲਾਬੀ ਕੇਂਦਰ ਪੰਜਾਬ, ਪੰਜਾਬ ਕਿਸਾਨ ਯੂਨੀਅਨ, ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ, ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ, ਸੀ ਪੀ ਆਈ ਮ ਲ ਆਦਿ ਜਥੇਬੰਦੀਆਂ ਦੇ ਨੁਮਾਇੰਦੇ ਪੁੱਜੇ। ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਸਤਨਾਮ ਸਿੰਘ ਅਜਨਾਲਾ, ਲਖਵੀਰ ਸਿੰਘ ਖਤਰਾਏ ਕਲਾਂ, ਸ਼ਿੰਗਾਰਾ ਸਿੰਘ ਮਾਨ, ਧਨਵੰਤ ਸਿੰਘ ਖਤਰਾਏ ਕਲਾਂ, ਨਿਰਭੈ ਸਿੰਘ ਢੁੱਡੀਕੇ, ਕੰਵਲਜੀਤ ਖੰਨਾ, ਬੂਟਾ ਸਿੰਘ ਚਕਰ, ਜਸਦੇਵ ਸਿੰਘ ਲਲਤੋਂ, ਅਵਤਾਰ ਸਿੰਘ ਰਸੂਲਪੁਰ, ਜਗਤਾਰ ਸਿੰਘ ਦੇਹੜਕਾ, ਜਗਦੀਸ਼ ਸਿੰਘ ਚਾਹਲ, ਪੀਵੀ ਸ਼ਾਹੀ, ਸ਼ੀਰੀ ਕਾਂਤ, ਇਕਬਾਲ ਕੌਰ ਉਦਾਸੀ, ਬਲਦੇਵ ਸਿੰਘ ਭਾਈਰੂਪਾ, ਰਘਵੀਰ ਸਿੰਘ, ਰਛਪਾਲ ਸਿੰਘ ਆਦਿ ਨੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਕਾਮਰੇਡ ਸੰਧੂ ਵਰਗੇ ਆਗੂ ਮਿਲਣੇ ਔਖੇ ਹਨ। ਕਾਮਰੇਡ ਸੰਧੂ ਦੇ ਜੀਵਨ ਸੰਗਰਾਮ ’ਤੇ ਮਾਣ ਮਹਿਸੂਸ ਕਰਦਿਆਂ ਉਨ੍ਹਾਂ ਇਨਕਲਾਬੀ ਲਹਿਰ ਨੂੰ ਵੱਡਾ ਘਾਟਾ ਕਰਾਰ ਦਿੱਤਾ।

