ਅਧਿਆਪਕ ਦਿਵਸ ਮੌਕੇ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਭਾਰਤ ਰਤਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਾਰੇ ਜ਼ਿਲ੍ਹਿਆਂ ਵਿੱਚ ਸ਼ਰਧਾਂਜਲੀ ਸਮਾਰੋਹ ਕਰਵਾਏ ਗਏ, ਜਿੱਥੇ ਅਧਿਕਾਰੀ, ਸਟਾਫ਼ ਤੇ ਅਧਿਆਪਕਾਂ ਨੇ ਡਾ....
Advertisement
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਭਾਰਤ ਰਤਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸਾਰੇ ਜ਼ਿਲ੍ਹਿਆਂ ਵਿੱਚ ਸ਼ਰਧਾਂਜਲੀ ਸਮਾਰੋਹ ਕਰਵਾਏ ਗਏ, ਜਿੱਥੇ ਅਧਿਕਾਰੀ, ਸਟਾਫ਼ ਤੇ ਅਧਿਆਪਕਾਂ ਨੇ ਡਾ. ਐੱਸ. ਰਾਧਾਕ੍ਰਿਸ਼ਨਨ ਦੇ ਯੋਗਦਾਨ ਨੂੰ ਯਾਦ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕ ਦਿਵਸ ਮੌਕੇ ਡਾ. ਐੱਸ. ਰਾਧਾਕ੍ਰਿਸ਼ਨਨ ਨੂੰ ਯਾਦ ਕੀਤਾ। ਬੈਂਸ ਨੇ ਅਧਿਆਪਕਾਂ ਨੂੰ ਹੜ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਰਾਹਤ ਕਾਰਜਾਂ ਵਿੱਚ ਆਪਣਾ ਸਮਰਥਨ ਜਾਰੀ ਰੱਖਣ ਵਾਸਤੇ ਅਪੀਲ ਕੀਤੀ। ਵਿਭਾਗ ਦੇ ਪ੍ਰਬੰਧਕੀ ਸਕੱਤਰ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਸ ਸਮੇਂ ਸਮੁੱਚਾ ਸੂਬਾ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸ ਕਾਰਨ ਆਏ ਸਾਲ ਕਰਵਾਇਆ ਜਾਣ ਵਾਲਾ ਰਾਜ ਪੱਧਰੀ ਅਧਿਆਪਕ ਦਿਵਸ ਸਮਾਗਮ ਨੂੰ ਮੁਲਤਵੀ ਕੀਤਾ ਗਿਆ ਹੈ।
Advertisement
Advertisement