DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੱਜਣ ਕੁਮਾਰ ਨੂੰ ਸ਼ਰਧਾਂਜਲੀ: ‘ਆਪ’ ਵੱਲੋਂ ਭਾਜਪਾ ਆਗੂਆਂ ਖ਼ਿਲਾਫ਼ ਮੁਜ਼ਾਹਰੇ

ਭਾਜਪਾ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿਡ਼ਕਣ ਬਰਾਬਰ ਕਰਾਰ

  • fb
  • twitter
  • whatsapp
  • whatsapp
featured-img featured-img
ਲੁਧਿਆਣਾ ’ਚ ਮੁਜ਼ਾਹਰਾਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਆਮ ਆਦਮੀ ਪਾਰਟੀ ਪੰਜਾਬ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ਵਿੱਚ ਭਾਜਪਾ ਦੇ ਤਿੰਨ ਸੰਸਦ ਮੈਂਬਰ ਰਾਮਵੀਰ ਬਿਧੂੜੀ, ਯੋਗੇਂਦਰ ਚੰਦੋਲੀਆ ਅਤੇ ਕਮਲਜੀਤ ਸਹਿਰਾਵਤ ਵੱਲੋਂ ਸ਼ਮੂਲੀਅਤ ਕਰਨ ਖ਼ਿਲਾਫ਼ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਮੁਜ਼ਾਹਰੇ ਕੀਤੇ। ਇਸ ਮੌਕੇ ‘ਆਪ’ ਆਗੂਆਂ ਨੇ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਪ੍ਰਦਰਸ਼ਨ ਕਰਦਿਆਂ ਭਾਜਪਾ ਸੰਸਦ ਮੈਂਬਰਾਂ ਦੀ ਸ਼ਰਧਾਂਜਲੀ ਸਭਾ ਵਿੱਚ ਸ਼ਾਮਲ ਹੋਣ ਦੀ ਨਿਖੇਧੀ ਕੀਤੀ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਭਾਜਪਾ ਆਪਣੇ ਤਿੰਨਾਂ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰੇ।

ਅੰਮ੍ਰਿਤਸਰ ਵਿੱਚ ‘ਆਪ’ ਵਰਕਰਾਂ ਨੇ ਰਾਜ ਸਭਾ ਮੈਂਬਰ ਤਰੁਣ ਚੁੱਘ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਅਤੇ ਉਨ੍ਹਾਂ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਪੁਲੀਸ ਵੱਲੋਂ ਭਾਰੀ ਬੈਰੀਕੇਡਿੰਗ ਅਤੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਸਨ, ਜਿਸ ਕਾਰਨ ਪ੍ਰਦਰਸ਼ਨਕਾਰੀਆਂ ਨੂੰ ਰਿਹਾਇਸ਼ ਤੱਕ ਪਹੁੰਚਣ ਤੋਂ ਰੋਕ ਦਿੱਤਾ ਗਿਆ। ‘ਆਪ’ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ 1984 ਦਾ ਕਤਲੇਆਮ ਸਿੱਖ ਪਰਿਵਾਰਾਂ ਲਈ ਕਦੇ ਨਾ ਭਰਨ ਵਾਲੇ ਜ਼ਖ਼ਮ ਹਨ। ਭਾਜਪਾ ਤੇ ਕਾਂਗਰਸ ਨੇ ਵਾਰ-ਵਾਰ ਪੰਜਾਬ ਅਤੇ ਸਿੱਖਾਂ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਭਾਜਪਾ ਨੇਤਾ ਉਸ ਵਿਅਕਤੀ ਦਾ ਸਨਮਾਨ ਕਿਵੇਂ ਕਰ ਸਕਦੇ ਹਨ ਜਿਸ ਦਾ ਨਾਂ 1984 ਦੇ ਕਤਲੇਆਮ ਨਾਲ ਜੁੜਿਆ ਹੋਇਆ ਹੈ।

Advertisement

ਜਲੰਧਰ ਵਿੱਚ ‘ਆਪ’ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ 1984 ਦੇ ਘੱਲੂਘਾਰੇ ਨੇ ਸਿੱਖ ਭਾਈਚਾਰੇ ਦੇ ਮਨਾਂ ’ਤੇ ਬਹੁਤ ਦਰਦਨਾਕ ਯਾਦਾਂ ਛੱਡੀਆਂ ਹਨ। ਬੇਗੁਨਾਹ ਸਿੱਖਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਪਰਿਵਾਰ ਦਹਾਕਿਆਂ ਤੋਂ ਇਹ ਦਰਦ ਹੰਢਾ ਰਹੇ ਹਨ। ਅਜਿਹੇ ਸਮੇਂ ਵਿੱਚ ਭਾਜਪਾ ਦੇ ਸੀਨੀਅਰ ਆਗੂਆਂ ਦਾ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ਵਿੱਚ ਸ਼ਾਮਲ ਹੋਣਾ ਇਹ ਦਰਸਾਉਂਦਾ ਹੈ ਕਿ ਭਾਜਪਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੇ ਮੁੱਦੇ ’ਤੇ ਕਿੱਥੇ ਖੜ੍ਹੀ ਹੈ। ਲੁਧਿਆਣਾ ਵਿੱਚ ‘ਆਪ’ ਆਗੂਆਂ, ਵਿਧਾਇਕਾਂ, ਕੌਂਸਲਰਾਂ, ਚੇਅਰਮੈਨਾਂ, ਡਾਇਰੈਕਟਰਾਂ ਅਤੇ ਪਾਰਟੀ ਅਹੁਦੇਦਾਰਾਂ ਨੇ ਸੱਜਣ ਕੁਮਾਰ ਦੇ ਅੰਤਿਮ ਸੰਸਕਾਰ/ਸ਼ਰਧਾਂਜਲੀ ਸਮਾਗਮ ਵਿੱਚ ਤਿੰਨ ਭਾਜਪਾ ਸੰਸਦ ਮੈਂਬਰਾਂ ਦੀ ਸ਼ਮੂਲੀਅਤ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਬਠਿੰਡਾ ਵਿੱਚ ‘ਆਪ’ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਅਤੇ 1984 ਦੇ ਕਤਲੇਆਮ ਨਾਲ ਜੁੜੇ ਲੋਕਾਂ ਨਾਲ ਪਾਰਟੀ ਦੀ ਨੇੜਤਾ ਦੇ ਦੋਸ਼ ਲਾਉਂਦਿਆਂ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

Advertisement

ਅੰਮ੍ਰਿਤਸਰ ਵਿੱਚ ‘ਆਪ’ ਦੇ ਆਗੂ ਪ੍ਰਦਰਸ਼ਨ ਕਰਦੇ ਹੋਏ।
ਅੰਮ੍ਰਿਤਸਰ ਵਿੱਚ ‘ਆਪ’ ਦੇ ਆਗੂ ਪ੍ਰਦਰਸ਼ਨ ਕਰਦੇ ਹੋਏ।
Advertisement
×