ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਸਮਾਗਮ ਦੌਰਾਨ ਧਾਰਮਿਕ ਆਗੂਆਂ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ।

ਦਲਬੀਰ ਸੱਖੋਵਾਲੀਆ

ਡੇਰਾ ਬਾਬਾ ਨਾਨਕ, 22 ਫਰਵਰੀ

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਦੇ ਪੁਰਖਿਆਂ ਦੇ ਪਿੰਡ ਧਾਰੋਵਾਲੀ ਵਿੱਚ ਅੱਜ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਮਹੰਤਾਂ ਤੋਂ ਮੁਕਤ ਕਰਵਾਉਣ ਲਈ ਸ਼ਹਾਦਤਾਂ ਦੇਣ ਵਾਲੇ ਮਰਜੀਵੜਿਆਂ ਨੂੰ ਯਾਦ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ’ਤੇ  ਸ਼ਿਕਵਾ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਵੱਲੋਂ ਪਹਿਲਾਂ ਕਦੇ ਇਸ ਪਿੰਡ ਵਿੱਚ ਸ਼ਹੀਦ ਲਛਮਣ ਸਿੰਘ ਦੀ ਯਾਦ ਵਿੱਚ ਸਮਾਗਮ ਨਹੀਂ ਕਰਵਾਇਆ ਗਿਆ।  ਇਥੋਂ ਦੀ ਸੰਗਤ ਵੱਲੋਂ ਆਪਣੇ ਤੌਰ ’ਤੇ ਹੀ ਹਰ ਸਾਲ ਸ਼ਹੀਦੀ ਸਮਾਗਮ ਕਰਵਾਇਆ ਜਾਂਦਾ ਹੈ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਵੀ ਇਸੇ ਪਿੰਡ ਦੇ ਬਾਸ਼ਿੰਦੇ ਹਨ। ਧਾਰੋਵਾਲੀ ਵਿੱਚ ਹੁਣ ਤੋਂ ਹਰ ਸਾਲ ਵੱਡੇ ਪੱਧਰ ’ਤੇ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ।

ਇਸ ਮੌਕੇ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਮਖੂ, ਭਾਈ ਪਰਗਟ ਸਿੰਘ ਤਿੰਮੋਵਾਲ, ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਕੁਲਬੀਰ ਸਿੰਘ ਜ਼ੀਰਾ, ਹਰਪ੍ਰਤਾਪ ਸਿੰਘ ਅਜਨਾਲਾ, ਫ਼ਤਹਿਜੰਗ ਸਿੰਘ ਬਾਜਵਾ, ਬਰਿੰਦਰਜੀਤ ਸਿੰਘ ਪਾਹੜਾ ਅਤੇ ਦਵਿੰਦਰ ਸਿੰਘ ਘੁਬਾਇਆ ਨੇ  ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮਿਸਲ ਸ਼ਹੀਦ ਬਾਬਾ ਨਿਬਾਹੂ ਸਿੰਘ ਤਰਨਾ ਦਲ ਦੇ ਮੁੱਖ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾਪੁਰ ਨੇ ਦੱਸਿਆ ਕਿ ਪਿੰਡ ਮੁਸਤਫ਼ਾਪੁਰ ਵਿੱਚ ਸ਼ਹੀਦਾਂ ਨੂੰ ਸਮਰਪਿਤ ਸਮਾਗਮ 26 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ।

ਜਥੇਦਾਰ ਵੱਲੋਂ ਪੂਰਾ ਮਹੀਨਾ ਸਮਾਗਮ ਕਰਵਾਉਣ ਦੀ ਹਦਾਇਤ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਨਨਕਾਣਾ ਸਾਹਿਬ ਜਾ ਰਹੇ ਜਥੇ ’ਤੇ ਰੋਕ ਲਾ ਕੇ ਸਿੱਖਾਂ ਨਾਲ ਕੀਤੀ ਗਈ ਵਧੀਕੀ ਦਾ ਪ੍ਰਚਾਰ ਕਰਨ ਅਤੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਪ੍ਰੋਗਰਾਮ ਉਲੀਕਿਆ ਹੈ। ਇਸ ਤਹਿਤ ਉਨ੍ਹਾਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਆਪੋ-ਆਪਣੇ ਹਲਕੇ ਵਿੱਚ ਇੱਕ ਮਹੀਨੇ ਦੌਰਾਨ ਘੱਟੋ-ਘੱਟ ਪੰਜ ਸਮਾਗਮ, ਦਿੱਲੀ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਆਪੋ-ਆਪਣੇ ਹਲਕਿਆਂ ਵਿੱਚ ਘੱਟੋ ਘੱਟ ਦੋ ਸਮਾਗਮ, ਤਖਤ ਸ੍ਰੀ ਪਟਨਾ ਸਾਹਿਬ ਤੇ ਤਖਤ ਸ੍ਰੀ ਹਜ਼ੂਰ ਸਾਹਿਬ ਨੂੰ ਇਕ-ਇਕ ਸਮਾਗਮ ਅਤੇ ਬਾਕੀ ਸਾਰੀਆਂ ਸੰਸਥਾਵਾਂ ਨੂੰ ਆਪਣੀ ਸਮਰਥਾ ਮੁਤਾਬਕ ਇੱਕ ਮਹੀਨਾ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਨ ਦੀ ਹਦਾਇਤ ਦਿੱਤੀ ਹੈ। ਸਮਾਗਮਾਂ ਵਿੱਚ ਜਿਥੇ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਸਾਕਾ ਨਨਕਾਣਾ ਸਾਹਿਬ ਦੇ  ਸ਼ਹੀਦਾਂ ਦੀ ਗੱਲ ਹੋਵੇਗੀ, ਉਥੇ ਭਾਰਤ ਸਰਕਾਰ ਵੱਲੋਂ ਜਥੇ ’ਤੇ ਰੋਕ ਲਾ ਕੇ ਕੀਤੀ ਵਧੀਕੀ ਦਾ ਮਾਮਲਾ ਵੀ ਚੁੱਕਿਆ ਜਾਵੇਗਾ।  ਇਸ ਸਬੰਧੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਚੀਫ ਖਾਲਸਾ ਦੀਵਾਨ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਸਮਾਗਮ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All