ਲੌਂਗੋਵਾਲ ਦੀ ਧੀ ਗੁਰਮਨ ਕੌਰ ਨੂੰ ਸ਼ਰਧਾਂਜਲੀਆਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪੁੱਤਰੀ ਬੀਬਾ ਗੁਰਮਨ ਕੌਰ (32) ਦੀ ਅੰਤਿਮ ਅਰਦਾਸ ਮੌਕੇ ਅੱਜ ਖਰਾਬ ਮੌਸਮ ਦੇ ਬਾਵਜੂਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਇਲਾਕੇ ਦੇ ਹਜ਼ਾਰਾਂ ਲੋਕਾਂ ਵਲੋਂ ਸ਼ਾਮਲ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਭਾਈ ਲੌਂਗੋਵਾਲ ਦੀ ਲਾਡਲੀ ਸਪੁੱਤਰੀ ਬੀਬਾ ਗੁਰਮਨ ਕੌਰ ਦਾ ਪਿਛਲੇ ਦਿਨੀਂ 32 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ ਸੀ। ਮੀਂਹ ਦੇ ਮੌਸਮ ਕਾਰਨ ਅਨਾਜ ਮੰਡੀ ਲੌਂਗੋਵਾਲ ਦੇ ਸ਼ੈੱਡ ਹੇਠ ਸ਼ਰਧਾਂਜਲੀ ਸਮਾਗਮ ਹੋਇਆ।
ਬੀਬਾ ਗੁਰਮਨ ਕੌਰ ਨਮਿਤ ਪਾਠ ਦੇ ਭੋਗ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਰਦਾਸ ਕੀਤੀ ਗਈ। ਬੀਬਾ ਗੁਰਮਨ ਕੌਰ ਨੂੰ ਸ਼ਰਧਾਂਜਲੀ ਭੇਂਟ ਕਰਨ ਵਾਲਿਆਂ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਗੋਇਲ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ ਦੇ ਓਐੱਸਡੀ ਵੀਪੀ ਗਰਗ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ, ਸਾਬਕਾ ਸੰਸਦ ਮੈਂਬਰ ਰਾਜਦੇਵ ਸਿੰਘ ਖਾਲਸਾ, ਭਾਜਪਾ ਆਗੂ ਅਰਵਿੰਦ ਖੰਨਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਤੇਜਾ ਸਿੰਘ ਕਮਾਲਪੁਰ, ਸਾਬਕਾ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ, ਬੀਬੀ ਪਰਮਜੀਤ ਕੌਰ ਗੁਲਸ਼ਨ, ਬੀਬੀ ਪਰਮਜੀਤ ਕੌਰ ਟੌਹੜਾ, ਬੀਬੀ ਪਰਮਜੀਤ ਕੌਰ ਲਾਂਡਰਾ, ਚਰਨਜੀਤ ਸਿੰਘ ਬਰਾੜ, ਕਰਨੈਲ ਸਿੰਘ ਪੰਜੋਲੀ, ਸੁੱਚਾ ਸਿੰਘ ਛੋਟੇਪੁਰ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ, ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ, ਰਾਜਿੰਦਰ ਦੀਪਾ, ਐੱਸਜੀਪੀਸੀ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ, ਕਾਂਗਰਸੀ ਆਗੂ ਜਸਵਿੰਦਰ ਸਿੰਘ ਧੀਮਾਨ, ਭਾਜਪਾ ਆਗੂ ਦਾਮਨ ਥਿੰਦ ਬਾਜਵਾ, ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਗੁਰਨੈਬ ਸਿੰਘ ਰਾਮਪੁਰਾ, ਅਕਾਲੀ ਆਗੂ ਗੁਰਬਚਨ ਸਿੰਘ ਬਚੀ, ਸਾਬਕਾ ਜਸਟਿਸ ਨਿਰਮਲ ਸਿੰਘ, ਮੱਖਣ ਬਰਾੜ, ਬਾਬੂ ਪ੍ਰਕਾਸ਼ ਚੰਦ ਗਰਗ, ਤੇਜਿੰਦਰ ਸਿੰਘ ਸੰਘਰੇੜੀ, ਮਾਸਟਰ ਹਰਬੰਸ ਸਿੰਘ ਤੇ ਸਤਿਗੁਰ ਸਿੰਘ ਨਮੋਲ ਆਦਿ ਸ਼ਾਮਲ ਸਨ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਤੇਜਾ ਸਿੰਘ ਕਮਾਲਪੁਰ ਵਲੋਂ ਕੀਤੀ ਗਈ। ਗਿਆਨੀ ਹਰਪ੍ਰੀਤ ਸਿੰਘ ਵਲੋਂ ਪਰਿਵਾਰ ਦੀ ਤਰਫ਼ੋਂ ਵੱਡੀ ਤਾਦਾਦ ’ਚ ਪੁੱਜੀ ਸੰਗਤ ਦਾ ਧੰਨਵਾਦ ਕੀਤਾ ਗਿਆ।