ਪੱਤਰ ਪ੍ਰੇਰਕ
ਚੰਡੀਗੜ੍ਹ, 17 ਮਈ
ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਦੇ ਸਿਰਮੌਰ ਆਗੂ ਸੱਜਣ ਸਿੰਘ ਨਮਿੱਤ ਅੰਤਿਮ ਅਰਦਾਸ ਅੱਜ ਸੈਕਟਰ 22 ਸਥਿਤ ਗੁਰਦੁਆਰੇ ਵਿਖੇ ਹੋਈ, ਜਿਸ ਵਿੱਚ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕੀਤੀ।
ਸ਼ਰਧਾਂਜਲੀ ਸਮਾਗਮ ਵਿੱਚ ਪੁੱਜੇ ਪੰਜਾਬ ਏਟਕ ਦੇ ਪ੍ਰਧਾਨ ਬੰਤ ਸਿੰਘ ਬਰਾੜ, ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ, ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਜਨਰਲ ਸਕੱਤਰ ਚੰਦਨ ਗਰੇਵਾਲ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਪੰਜਾਬ ਤੇ ਯੂ.ਟੀ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਦਰਸ਼ਨ ਸਿੰਘ ਲੁਬਾਣਾ, ਰਣਬੀਰ ਢਿੱਲੋਂ, ਜਗਦੀਸ਼ ਚਾਹਲ, ਰਣਜੀਤ ਸਿੰਘ ਰਾਣਵਾਂ, ਕਰਤਾਰ ਸਿੰਘ ਪਾਲ, ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂ.ਟੀ. ਚੰਡੀਗੜ੍ਹ ਦੇ ਸੂਬਾ ਕਨਵੀਨਰ ਸੁਖਚੈਨ ਸਿੰਘ ਖਹਿਰਾ, ‘ਆਪ’ ਦੇ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਚੰਡੀਗੜ੍ਹ ਪੰਜਾਬੀ ਮੰਚ ਤੋਂ ਦੇਵੀ ਦਿਆਲ ਸ਼ਰਮਾ, ਪੀਐੱਸਐੱਮਐੱਸਯੂ ਦੇ ਫਾਊਂਡਰ ਮੈਂਬਰ ਖੁਸ਼ਹਾਲ ਨਾਗਾ, ਬਿਜਲੀ ਮੁਲਾਜ਼ਮਾਂ ਦੇ ਆਗੂ ਹਰਭਜਨ ਸਿੰਘ ਪਿਲਖਣੀ, ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਜਨਰਲ ਸਕੱਤਰ ਅਸ਼ੀਸ਼ ਜੁਲਾਹਾ, ਕਾਮਰੇਡ ਵਲਟੋਹਾ, ਜਗਮੋਹਨ ਸਿੰਘ ਨੌਲੱਖਾ, ਕ੍ਰਿਸ਼ਨ ਪ੍ਰਸਾਦ, ਨਵਰਾਜ ਸਿੰਘ, ਪਵਨ ਗੋਡਿਆਲ, ਕਰਨੈਲਜੀਤ ਸਿੰਘ ਮੋਰਿੰਡਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਇਸ ਮਗਰੋਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਸੱਜਣ ਸਿੰਘ ਦੀ ਮੁਲਾਜ਼ਮ ਹਿੱਤਾਂ ਲਈ ਲੜਾਈ ਜਾਰੀ ਰੱਖਣ ਦਾ ਅਹਿਦ ਲਿਆ।