ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 8 ਅਪਰੈਲ
ਇਥੇ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕਾ ਅਮਨਦੀਪ ਕੌਰ ਮੋਗਾ, ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ, ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਕੌਮੀ ਕਨਵੀਨਰ ਬੂਟਾ ਸਿੰਘ ਰਣਸੀਂਹ, ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਵਿਧਾਇਕ ਹਰਜੋਤ ਕਮਲ, ਜ਼ਿਲ੍ਹਾ ਭਾਜਪਾ ਪ੍ਰਧਾਨ ਵਿਨੈ ਸ਼ਰਮਾ ਨੇ ਅਜੀਤ ਸਿੰਘ ਸ਼ਾਂਤ ਨੂੰ ਸ਼ਰਧਾਂਜਲੀਆਂ ਦਿੱਤੀਆਂ। ਅਜੀਤ ਸਿੰਘ ਸ਼ਾਂਤ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਬਿਲਾਸਪੁਰ ਵਿਚ ਢੁੱਕਵੀਂ ਯਾਦਗਾਰ ਬਣਾਉਣ ਦੀ ਮੰਗ ਕੀਤੀ ਗਈ। ਵਿਧਾਇਕ ਦੇ ਪੁੱਤਰ ਤੇ ਰਾਜੂ ਸ਼ਾਂਤ ਨੇ ਸਮਾਗਮ ਵਿਚ ਆਈਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ।