DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵਿਅੰਗਕਾਰ ਕੇ ਐੱਲ ਗਰਗ ਨੂੰ ਸ਼ਰਧਾਂਜਲੀਆਂ

ਸਾਹਿਤਕ ਖੇਤਰ ’ਚ ਪਾਏ ਯੋਗਦਾਨ ਨੂੰ ਯਾਦ ਕੀਤਾ

  • fb
  • twitter
  • whatsapp
  • whatsapp
featured-img featured-img
ਸ਼ਰਧਾਂਜਲੀ ਸਮਾਗਮ ’ਚ ਹਾਜ਼ਰ ਲੋਕ। -ਫੋਟੋ: ਹਰਦੀਪ ਸਿੰਘ
Advertisement

ਇੱਥੇ ਪੰਜਾਬੀ ਦੇ ਉੱਘੇ ਵਿਅੰਗਕਾਰ ਅਤੇ ਲੇਖਕ ਕੇ ਐੱਲ ਗਰਗ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆ। ਇਸ ਦੌਰਾਨ ਸਿਆਸੀ ਤੇ ਸਮਾਜਿਕ ਆਗੂਆਂ ਨੇ ਗਰਗ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਕੇ ਐੱਲ ਗਰਗ ਦਾ 30 ਸਤੰਬਰ ਨੂੰ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ’ਚ ਇਲਾਜ ਦੌਰਾਨ ਦੇਹਾਂਤ ਹੋ ਗਿਆ ਸੀ। ਸਮਾਗਮ ਦੌਰਾਨ ਗੁਰਚਰਨ ਸਿੰਘ ਚਾਹਲ ਨੇ ਮੰਚ ਸੰਚਾਲਨ ਕਰਦਿਆਂ ਗਰਗ ਦੀ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਗਰਗ ਇੱਕ ਸਫਲ ਅਧਿਆਪਕ ਅਤੇ ਸਥਾਪਤ ਲੇਖਕ ਸਨ। ਉਨ੍ਹਾਂ ਨੇ ਮੋਗਾ ਵਿੱਚ ਪੰਜਾਬੀ ਹਾਸ ਵਿਅੰਗ ਅਕੈਡਮੀ ਪੰਜਾਬ ਸਥਾਪਤ ਕਰਵਾਈ। ਉਹ ਪਿਆਰਾ ਸਿੰਘ ਦਾਤਾ ਹਾਸ ਵਿਅੰਗ ਦੇ ਬਾਦਸ਼ਾਹ ਦੀ ਯਾਦ ਵਿਚ ਹਰ ਸਾਲ ਗੋਸ਼ਟੀ ਕਰਵਾਉਂਦੇ ਸਨ। ਉਨ੍ਹਾਂ ਦੇ ਜਾਣ ਨਾਲ ਸਾਹਿਤ ਜਗਤ ਤੇ ਸਾਹਿਤ ਪ੍ਰੇਮੀਆਂ ਨੂੰ ਬਹੁਤ ਵੱਡਾ ਘਾਟਾ ਪਿਆ।

ਇਸ ਮੌਕੇ ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਵਿਧਾਇਕ ਡਾ. ਹਰਜੋਤ ਕੰਵਲ ਤੇ ਵਿਜੈ ਸਾਥੀ, ਕਾਂਗਰਸ ਦੇ ਹਲਕਾ ਇੰਚਾਰਜ ਮਾਲਵਿਕਾ ਸੂਦ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੰਜੀਤ ਸਿੰਘ ਸੰਨੀ ਗਿੱਲ ਤੋਂ ਇਲਾਵਾ ਸਮਾਜਸੇਵੀ ਤੇ ਧਾਰਮਿਕ ਸੰਸਥਾਵਾਂ ਆਗੂਆਂ ਨੇ ਕੇ ਐੱਲ ਗਰਗ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਜਟਾਣਾ, ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ, ਲੇਖਕ ਬਲਦੇਵ ਸਿੰਘ ਸੜਕਨਾਮਾ, ਲਿਖਾਰੀ ਸਭਾ ਦੇ ਪ੍ਰਧਾਨ ਡਾ. ਬਲਦੇਵ ਸਿੰਘ ਢਿੱਲੋਂ, ਦਵਿੰਦਰ ਸਿੰਘ ਗਿੱਲ, ਕਮਲਜੀਤ ਭੋਲਾ, ਹਰਜੀਤ ਵਿਦਿਆਰਥੀ, ਅਜੈ ਸੂਦ, ਕ੍ਰਿਸ਼ਨ ਕੁਮਾਰ ਸੂਦ ਆਦਿ ਹਾਜ਼ਰ ਸਨ। ਸਾਬਕਾ ਪ੍ਰਿੰਸੀਪਲ ਪੂਰਨ ਸਿੰਘ ਸੰਧੂ ਨੇ ਪਰਿਵਾਰ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ।

Advertisement

Advertisement
Advertisement
×