ਪੱਤਰ ਪ੍ਰੇਰਕ
ਚੰਡੀਗੜ੍ਹ, 3 ਫ਼ਰਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਫਤਹਿਗੜ੍ਹ ਸਾਹਿਬ ਵਿਚ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਤੋਂ ਸਾਲ 2020 ਵਿੱਚ ਬੀ.ਟੈੱਕ. (ਐਗਰੀਕਲਚਰ) ਕਰ ਚੁੱਕੇ ਪਹਿਲੇ ਬੈਚ ਦੇ ਵਿਦਿਆਰਥੀਆਂ ਨੂੰ ਹਾਲੇ ਤੱਕ ਡਿਗਰੀਆਂ ਨਹੀਂ ਮਿਲੀਆਂ। ਡਿਗਰੀਆਂ ਨਾ ਮਿਲਣ ਕਰਕੇ ਵਿਦਿਆਰਥੀ ਅਤੇ ਮਾਪੇ ਪ੍ਰੇਸ਼ਾਨ ਹਨ ਕਿਉਂਕਿ ਕਈ ਵਿਦਿਆਰਥੀ ਵਿਦੇਸ਼ ਜਾਣ ਦੇ ਇਛੁੱਕ ਹੋਣ ਕਰਕੇ ਉਨ੍ਹਾਂ ਦੀ ਪੜ੍ਹਾਈ ਵਿੱਚ ਗੈਪ ਵਧ ਰਿਹਾ ਹੈ। ਕਾਲਜ ਦੇ ਡੀਨ ਅਕਾਦਮਿਕ ਤੇ ਐਗਰੀਕਲਚਰ ਵਿਭਾਗ ਦੇ ਮੁਖੀ ਪ੍ਰੋ. ਲਖਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕਾਲਜ ਪ੍ਰਿੰਸੀਪਲ ਦੇ ਧਿਆਨ ਵਿੱਚ ਇਹ ਮਾਮਲਾ ਲਿਆ ਦਿੱਤਾ ਹੈ। ਕਾਲਜ ਦੇ ਪ੍ਰਿੰਸੀਪਲ ਪ੍ਰੋ. ਲਖਵੀਰ ਸਿੰਘ ਨੇ ਕਿਹਾ ਕਿ 15 ਦਿਨਾਂ ਵਿੱਚ ਡਿਗਰੀਆਂ ਦੇ ਦਿੱਤੀਆਂ ਜਾਣਗੀਆਂ।