ਨਿੱਜੀ ਪੱਤਰ ਪ੍ਰੇਰਕ
ਖੰਨਾ, 18 ਅਪਰੈਲ
ਇਥੋਂ ਦੇ ਧਰਮਪੁਰਾ ਮੁਹੱਲੇ ਵਿੱਚ ਨੌਜਵਾਨ ਨੇ ਫਾਹਾ ਲੈ ਲਿਆ। ਉਸ ਦੀ ਲਾਸ਼ ਕਮਰੇ ਵਿੱਚੋਂ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਰਵੀ (35) ਵਜੋਂ ਹੋਈ, ਜੋ ਵਿਦੇਸ਼ ਨਾ ਜਾਣ ਕਾਰਨ ਲੰਬੇ ਸਮੇਂ ਤੋਂ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ ਰਵੀ ਇਥੇ ਆਪਣੇ ਭਰਾ ਨਾਲ ਰਹਿੰਦਾ ਸੀ। ਉਹ ਕਾਫ਼ੀ ਦਿਨਾਂ ਤੋਂ ਵਿਦੇਸ਼ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਅਜਿਹਾ ਨਾ ਹੋਣ ਕਾਰਨ ਕੁਝ ਦਿਨ ਤੋਂ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਅੱਜ ਉਸ ਦੀ ਲਾਸ਼ ਕਮਰੇ ਵਿੱਚੋਂ ਬਰਾਮਦ ਹੋਈ। ਭਰਾ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਬੁਲਾ ਕੇ ਰਵੀ ਨੂੰ ਹੇਠਾਂ ਉਤਾਰਿਆ ਅਤੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਿਟੀ ਦੇ ਐੱਸਐੱਚਓ ਮਨਪ੍ਰੀਤ ਸਿੰਘ ਨੇ ਪਰਿਵਾਰਕ ਮੈਬਰਾਂ ਦੇ ਬਿਆਨ ’ਤੇ ਧਾਰਾ-174 ਤਹਿਤ ਕਾਰਵਾਈ ਮਗਰੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ।