ਪਰਮਜੀਤ ਸਿੰਘ
ਫ਼ਾਜ਼ਿਲਕਾ, 28 ਅਕਤੂਬਰ
ਕਰੋਨਾ ਮਹਾਮਾਰੀ ਦੌਰਾਨ ਆਰਥਿਕ ਮੰਦੀ ਦਾ ਸ਼ਿਕਾਰ ਹੋਏ ਟਰੱਕ ਅਪਰੇਟਰ ਨੇ ਜ਼ਹਿਰ ਖਾ ਕੇ ਖੁ਼ਦਕੁਸ਼ੀ ਕਰ ਲਈ। ਫ਼ਾਜ਼ਿਲਕਾ ਦੇ ਗਾਂਧੀ ਨਗਰ ਵਾਸੀ ਸਤਿੰਦਰ ਕੁਮਾਰ (55) ਪੁੱਤਰ ਮੋਹਨ ਲਾਲ ਗੱਡੀ ਦਾ ਮਾਲਕ ਸੀ ਅਤੇ ਖ਼ੁਦ ਹੀ ਗੱਡੀ ਚਲਾਉਂਦਾ ਸੀ। ਕਰੋਨਾ ਤਾਲਾਬੰਦੀ ਕਾਰਨ ਉਸ ਨੂੰ ਕੰਮ ਨਹੀਂ ਮਿਲਿਆ, ਜਿਸ ਕਾਰਨ ਉਸ ਦੇ ਘਰ ਦੇ ਹਾਲਾਤ ਦਿਨ-ਬ-ਦਿਨ ਬਦਤਰ ਹੁੰਦੇ ਗਏ। ਇਸ ਕਾਰਨ ਉਸ ਨੇ ਜ਼ਹਿਰ ਖਾ ਲਈ। ਉਸ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਦੀ ਨਾਜ਼ੁਕ ਹਾਲਤ ਦੇਖਦਿਆਂ ਉਸ ਨੂੰ ਫ਼ਰੀਦਕੋਟ ਲਈ ਰੈਫ਼ਰ ਕਰ ਦਿੱਤਾ ਗਿਆ ਪਰ ਰਸਤੇ ‘ਚ ਉਸ ਦੀ ਮੌਤ ਹੋ ਗਈ।