DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੈਰ ਕਰਦੇ ਸ਼ਖ਼ਸ ’ਤੇ ਟਰੱਕ ਪਲਟਿਆ; ਮੌਤ

ਟਰੱਕ ਚਾਲਕ ਨੂੰ ਨੀਂਦ ਆਉਣ ਕਾਰਨ ਵਾਪਰਿਆ ਹਾਦਸਾ

  • fb
  • twitter
  • whatsapp
  • whatsapp
featured-img featured-img
ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਹਾਦਸੇ ’ਚ ਨੁਕਸਾਨਿਆ ਟਰੱਕ।
Advertisement

ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਧਾਗਾ ਮਿੱਲ ਨੇੜੇ ਅੱਜ ਸਵੇਰੇ ਟਰੱਕ ਪਲਟਣ ਕਾਰਨ ਸੜਕ ਕਿਨਾਰੇ ਸੈਰ ਕਰ ਰਹੇ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਰੂੰ ਦੀਆਂ ਗੱਠਾਂ ਨਾਲ ਲੱਦੇ ਟਰੱਕ ਦੇ ਚਾਲਕ ਨੂੰ ਨੀਂਦ ਆਉਣ ਕਾਰਨ ਵਾਪਰਿਆ, ਜਿਸ ਵਿੱਚ ਟਰੱਕ ਚਾਲਕ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਰਾਮ ਸਿੰਘ ਪੁੱਤਰ ਤਰਨਾ ਸਿੰਘ ਵਾਸੀ ਜੇਠੂਕੇ ਵਜੋਂ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਰੂੰ ਦੀਆਂ ਗੱਠਾਂ ਨਾਲ ਲੱਦਿਆ ਇਹ ਟਰੱਕ ਰਾਮਪੁਰਾ ਤੋਂ ਬਰਨਾਲਾ ਵੱਲ ਜਾ ਰਿਹਾ ਸੀ। ਧਾਗਾ ਮਿੱਲ ਨੇੜੇ ਪਹੁੰਚਦਿਆਂ ਹੀ ਚਾਲਕ ਨੂੰ ਅਚਾਨਕ ਨੀਂਦ ਆ ਗਈ, ਜਿਸ ਕਾਰਨ ਉਹ ਟਰੱਕ ਤੋਂ ਕੰਟਰੋਲ ਗੁਆ ਗਿਆ। ਬੇਕਾਬੂ ਹੋਏ ਵਾਹਨ ਨੇ ਪਹਿਲਾਂ ਸੈਰ ਕਰ ਰਹੇ ਰਾਮ ਸਿੰਘ ਨੂੰ ਆਪਣੀ ਲਪੇਟ ਵਿੱਚ ਲਿਆ ਅਤੇ ਬਾਅਦ ਵਿੱਚ ਸੜਕ ਕਿਨਾਰੇ ਖਤਾਨਾਂ ਵਿੱਚ ਖੜ੍ਹੇ ਦਰੱਖਤ ਨਾਲ ਜਾ ਟਕਰਾਇਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਸਥਾਨਕ ਲੋਕਾਂ ਨੇ ਬੜੀ ਮੁਸ਼ਕਲ ਨਾਲ ਹਾਦਸਾਗ੍ਰਸਤ ਟਰੱਕ ਹੇਠੋਂ ਰਾਮ ਸਿੰਘ ਨੂੰ ਬਾਹਰ ਕੱਢਿਆ, ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਇਸ ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋਏ ਟਰੱਕ ਚਾਲਕ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮਿੰਨੀ ਸਹਾਰਾ ਕਲੱਬ ਤਪਾ ਅਤੇ ਸਹਾਰਾ ਕਲੱਬ ਰਾਮਪੁਰਾ ਦੀਆਂ ਬਚਾਅ ਟੀਮਾਂ ਮੌਕੇ ’ਤੇ ਪਹੁੰਚੀਆਂ। ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Advertisement

ਮਾਨਸਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਬੱਚੇ ਦੀ ਮੌਤ

ਮਾਨਸਾ (ਪੱਤਰ ਪ੍ਰੇਰਕ): ਭੀਖੀ ਕੌਮੀ ਮਾਰਗ ’ਤੇ ਡੇਰਾ ਬਿਆਸ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਬੱਚੇ ਦੀ ਮੌਤ ਹੋ ਗਈ, ਜਦੋਂ ਕਿ ਕਾਰ ਚਾਲਕ ਸਮੇਤ ਅੱਠ ਜਣੇ ਜ਼ਖ਼ਮੀ ਹੋ ਗਏ। ਕਾਰ ਚਾਲਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬੁਢਲਾਡਾ ਤੋਂ ਭੀਖੀ ਵੱਲ ਜਾ ਰਹੀ ਤੇਜ਼ ਰਫ਼ਤਾਰ ਕਾਰ ਡੇਰਾ ਬਿਆਸ ਨੇੜੇ ਬੁਢਲਾਡਾ ਵੱਲੋਂ ਆ ਰਹੇ ਦੋ ਮੋਟਰਸਾਈਕਲਾਂ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਮੋਟਰਸਾਈਕਲਾਂ ’ਤੇ ਸਵਾਰ ਲੋਕ ਸੜਕ ’ਤੇ ਡਿੱਗ ਗਏ ਅਤੇ ਕਈ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਇੱਕ ਮੋਟਰਸਾਈਕਲ ’ਤੇ ਸਵਾਰ ਭੱਠਾ ਮਜ਼ਦੂਰ ਸ਼ੰਕਰ, ਤੇਜਪਾਲ, ਰਾਜੇਸ਼, ਕਰਨ ਅਤੇ ਦੂਜੇ ਮੋਟਰਸਾਈਕਲ ’ਤੇ ਸਵਾਰ ਚਰਨਾ, ਵੀਰਪਾਲ, ਗੁਰਵੀਰ ਜ਼ਖ਼ਮੀ ਹੋ ਗਏ। ਇਸ ਦੌਰਾਨ ਬੱਚੇ ਖੁਸ਼ੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਕਾਰ ਚਾਲਕ ਹਾਕਮ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਥਾਣਾ ਸਦਰ ਬੁਢਲਾਡਾ ਦੀ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
×