ਸ੍ਰੀ ਆਨੰਦਪੁਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਅੰਦਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਵਿਸ਼ੇਸ਼ ਯਤਨਾ ਸਦਕਾ ਸੁੰਦਰ ਦਸਤਾਰ ਸਿਖਲਾਈ ਕੈਂਪ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੁਰੂ ਹੋਇਆ। ਬਾਬਾ ਜੋਗਿੰਦਰ ਸਿੰਘ ਦੁਆਰਾ ਅਰਦਾਸ ਕਰਨ ਉਪਰੰਤ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਇਸ ਕੈਂਪ ਦਾ ਉਦਘਾਟਨ ਕੀਤਾ। ਇਸ ਕੈਂਪ ਦੇ ਪਹਿਲੇ ਦਿਨ 150 ਦੇ ਕਰੀਬ ਨੌਜਵਾਨਾਂ ਨੇ ਹਿੱਸਾ ਲਿਆ। ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਵਲੋ ਹਰਦੀਪ ਸਿੰਘ ਰੋਪੜ੍ਹ ਅਤੇ ਹਰਦੀਪ ਸਿੰਘ ਬੀਜਾ ਨੇ ਨੌਜਵਾਨਾਂ ਨੂੰ ਪਟਿਆਲਾ ਸ਼ਾਹੀ, ਮੋਰਨੀ, ਅੰਮ੍ਰਿਤਸਰਸਾਹੀ, ਮੁਕਤਸਰਸਾਹੀ ਪੱਗਾਂ ਨੂੰ ਸਜਾਉਣ ਦੀ ਸਿਖਲਾਈ ਦਿੱਤੀ। -ਪੱਤਰ ਪ੍ਰੇਰਕ