DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਵੀਹ ਕਿਲੋ ਹੈਰੋਇਨ ਅਤੇ ਹਥਿਆਰ ਬਰਾਮਦ

ਤਸਕਰਾਂ ਵੱਲੋਂ ਵਰਤਿਆ ਮੋਟਰਸਾਈਕਲ ਵੀ ਬਰਾਮਦ

  • fb
  • twitter
  • whatsapp
  • whatsapp
featured-img featured-img
ਐੱਸ ਐੱਸ ਪੀ ਭੁਪਿੰਦਰ ਸਿੰਘ ਸਿੱਧੂ ਜਾਣਕਾਰੀ ਦਿੰਦੇ ਹੋਏ।
Advertisement

ਫਿਰੋਜ਼ਪੁਰ ਪੁਲੀਸ ਅਤੇ ਸਰਹੱਦੀ ਸੁਰੱਖਿਆ ਬਲ ਦੀ ਸਾਂਝੀ ਮੁਹਿੰਮ ਦੌਰਾਨ 20 ਕਿਲੋ 298 ਗ੍ਰਾਮ ਹੈਰੋਇਨ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਐੱਸ ਐੱਸ ਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਫਿਰੋਜ਼ਪੁਰ ਪੁਲੀਸ, ਏ ਐੱਨ ਟੀ ਐੱਫ ਅਤੇ ਬੀ ਐੱਸ ਐੱਫ ਦੀਆਂ ਟੀਮਾਂ ਸਰਹੱਦੀ ਖੇਤਰਾਂ ਵਿੱਚ ਗਸ਼ਤ ਕਰ ਰਹੀਆਂ ਸਨ। ਗੁਪਤ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਅਤੇ ਬੀ ਐੱਸ ਐੱਫ ਦੀਆਂ ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ।

ਪੁਲੀਸ ਦੀ ਘੇਰਾਬੰਦੀ ਹੁੰਦੀ ਦੇਖ ਕੇ ਤਸਕਰ ਹਨੇਰੇ ਦਾ ਫਾਇਦਾ ਚੁੱਕ ਕੇ ਆਪਣੇ ਮੋਟਰਸਾਈਕਲ ਅਤੇ ਸਾਮਾਨ ਛੱਡ ਕੇ ਫਰਾਰ ਹੋ ਗਏ। ਤਾਲਾਸ਼ੀ ਦੌਰਾਨ ਮੌਕੇ ਤੋਂ 20 ਕਿੱਲੋ 298 ਗ੍ਰਾਮ ਹੈਰੋਇਨ, 12 ਗਲੋਕ ਪਿਸਤੌਲ/ਮੈਗਜ਼ੀਨ, ਦੋ ਮੋਟਰਸਾਈਕਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਇਸ ਬਰਾਮਦਗੀ ਦੌਰਾਨ ਚਾਂਦੀ ਦੀਆਂ ਪੰਜੇਬਾਂ ਦੇ 3 ਜੋੜੇ ਵੀ ਮਿਲੇ ਹਨ। ਪੁਲੀਸ ਵੱਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਪੰਜੇਬਾਂ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀਆਂ ਗਈਆਂ ਹਨ ਜਾਂ ਕਿਸੇ ਵਿਸ਼ੇਸ਼ ਸੰਕੇਤ ਵਜੋਂ ਵਰਤੀਆਂ ਜਾਣੀਆਂ ਸਨ। ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਇਹ ਨਸ਼ੇ ਦੀ ਖੇਪ ਪਾਕਿਸਤਾਨ ਵਾਲੇ ਪਾਸਿਓਂ ਵੱਡੇ ਡਰੋਨਾਂ ਰਾਹੀਂ ਸੁੱਟੀ ਗਈ ਜਾਪਦੀ ਹੈ। ਪੁਲੀਸ ਨੇ ਮੌਕੇ ਤੋਂ ਭੱਜੇ ਤਸਕਰਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਗਠਿਤ ਕਰਕੇ ਛਾਪੇ ਮਾਰੇ ਜਾ ਰਹੇ ਹਨ।

Advertisement

Advertisement
Advertisement
×