ਦੋ ਮੁਲਜ਼ਮ ਚਾਰ ਕਿਲੋ ਹੈਰੋਇਨ ਸਣੇ ਕਾਬੂ
ਕਾਊਂਟਰ ਇੰਟੈਲੀਜੈਂਸ (ਸੀ ਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਚਾਰ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕਰ ਕੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ...
Advertisement
ਕਾਊਂਟਰ ਇੰਟੈਲੀਜੈਂਸ (ਸੀ ਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ ਚਾਰ ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕਰ ਕੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਅਟਾਰੀ ਵਾਸੀ ਆਕਾਸ਼ਦੀਪ ਸਿੰਘ ਉਰਫ਼ ਟੋਨੀ ਅਤੇ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਭੈਣੀ ਦੇ ਵਸਨੀਕ ਪਵਨਬੀਰ ਸਿੰਘ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪੁਲੀਸ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀ ਜੀ ਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਪਾਕਿਸਤਾਨ ਆਧਾਰਤ ਤਸਕਰ ਰਾਣਾ ਕਿੰਗ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ ਐੱਸ ਓ ਸੀ) ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ।
Advertisement
Advertisement
×