ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੁਲੀਸ ਮੁਕਾਬਲੇ ਵਿੱਚ ਦੋ ਮੁਲਜ਼ਮ ਫੱਟੜ

ਗਗਨਦੀਪ ਅਰੋੜਾ ਲੁਧਿਆਣਾ, 22 ਜੂਨ ਹੈਬੋਵਾਲ ਦੇ ਰਾਮ ਐਨਕਲੇਵ ਇਲਾਕੇ ਵਿੱਚ ਅੱਜ ਤੜਕਸਾਰ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਲੁਧਿਆਣਾ ਪੁਲੀਸ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਨਾਮਜ਼ਦ ਦੋ ਮੁਲਜ਼ਮਾਂ ਵਿਚਾਲੇ ਮੁਕਾਬਲਾ ਹੋ ਗਿਆ। ਪੁਲੀਸ ਨੇ ਜਦੋਂ ਮੁਲਜ਼ਮਾਂ ਦੀ...
ਪੁਲੀਸ ਮੁਕਾਬਲੇ ’ਚ ਜ਼ਖ਼ਮੀ ਹੋਇਆ ਮੁਲਜ਼ਮ ਜ਼ੇਰੇ ਇਲਾਜ।
Advertisement

ਗਗਨਦੀਪ ਅਰੋੜਾ

ਲੁਧਿਆਣਾ, 22 ਜੂਨ

Advertisement

ਹੈਬੋਵਾਲ ਦੇ ਰਾਮ ਐਨਕਲੇਵ ਇਲਾਕੇ ਵਿੱਚ ਅੱਜ ਤੜਕਸਾਰ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਲੁਧਿਆਣਾ ਪੁਲੀਸ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ’ਚ ਨਾਮਜ਼ਦ ਦੋ ਮੁਲਜ਼ਮਾਂ ਵਿਚਾਲੇ ਮੁਕਾਬਲਾ ਹੋ ਗਿਆ। ਪੁਲੀਸ ਨੇ ਜਦੋਂ ਮੁਲਜ਼ਮਾਂ ਦੀ ਘੇਰਾਬੰਦੀ ਕੀਤੀ ਤਾਂ ਮੁਲਜ਼ਮਾਂ ਨੇ ਅੰਦਰੋਂ ਹੀ ਪੁਲੀਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਪੁਲੀਸ ਪਾਰਟੀ ਵੱਲੋਂ ਕੀਤੀ ਜਵਾਬੀ ਫਾਈਰਿੰਗ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਪੁਲੀਸ ਨੇ ਦੋਵਾਂ ਨੂੰ ਕਾਬੂ ਕਰ ਕੇ ਸਿਵਲ ਹਸਪਤਾਲ ਪਹੁੰਚਾਇਆ। ਮੁਲਜ਼ਮਾਂ ਦੀ ਪਛਾਣ ਰਾਜਿੰਦਰ ਸਿੰਘ ਉਰਫ ਦੇਗਾ ਵਾਸੀ ਪ੍ਰਤਾਪ ਸਿੰਘ ਵਾਲਾ ਤੇ ਸਤਿੰਦਰ ਸਿੰਘ ਉਰਫ ਹੈਪੀ ਵਾਸੀ ਹੈਦਰ ਐਨਕਲੇਵ ਵਜੋਂ ਹੋਈ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਚਾਰ ਪਿਸਤੌਲ, ਛੇ ਮੈਗਜ਼ੀਨ, 7 ਕਾਰਤੂਸ ਤੇ ਕਾਰ ਬਰਾਮਦ ਕੀਤੀ ਗਈ ਹੈ। ਪੁਲੀਸ ਇਸ ਮਾਮਲੇ ਵਿੱਚ ਪਹਿਲਾਂ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਹੈ ਤੇ ਇਨ੍ਹਾਂ ਦੋਵਾਂ ਨੂੰ ਵੀ ਇਲਾਜ ਤੋਂ ਬਾਅਦ ਹਿਰਾਸਤ ਵਿੱਚ ਲਿਆ ਜਾਵੇਗਾ। ਏਡੀਸੀਪੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਚਾਰ-ਪੰਜ ਦਿਨ ਪਹਿਲਾਂ ਚੰਦਰ ਨਗਰ ਇਲਾਕੇ ਵਿੱਚ ਰਹਿਣ ਵਾਲੇ ਸਾਹਿਲ ਕੰਡਾ ਦਾ ਕੁਝ ਵਿਅਕਤੀਆਂ ਨਾਲ ਲੜਾਈ ਝਗੜਾ ਹੋ ਗਿਆ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਛੇ ਵਿਅਕਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕੀਤਾ ਸੀ। ਪੁਲੀਸ ਇਸ ਮਾਮਲੇ ’ਚ ਰਾਹੁਲ ਨੇਗੀ, ਸ਼ੇਖ ਰਜਿਤ, ਵਿਸ਼ਾਲ ਕੁਮਾਰ ਤੇ ਨਵਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਹੈਬੋਵਾਲ ਪੁਲੀਸ ਟੀਮ ਐੱਸਐੱਚਓ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਕਾਬੂ ਕਰਨ ਰਾਮ ਐਨਕਲੇਵ ਇਲਾਕੇ ’ਚ ਗਈ ਸੀ, ਜਿੱਥੇ ਇਹ ਮੁਕਾਬਲਾ ਹੋਇਆ।

Advertisement
Show comments