ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਿਮਾਚਲ ਰੋਡਵੇਜ਼ ਦੀ ਬੱਸ ’ਤੇ ਹਮਲਾ ਕਰਨ ਵਾਲੇ ਦੋ ਗ੍ਰਿਫ਼ਤਾਰ

18 ਮਾਰਚ ਨੂੰ ਕੀਤੀ ਗਈ ਸੀ ਬੱਸ ਦੀ ਭੰਨ-ਤੋੜ; ਮੁਲਜ਼ਮਾਂ ਕੋਲੋਂ ਕਾਰ ਬਰਾਮਦ
ਬੱਸ ਦੀ ਭੰਨ-ਤੋੜ ਕਰਨ ਵਾਲੇ ਮੁਲਜ਼ਮ ਪੁਲੀਸ ਹਿਰਾਸਤ ’ਚ।
Advertisement

ਸ਼ਸ਼ੀ ਪਾਲ ਜੈਨ

ਖਰੜ, 21 ਮਾਰਚ

Advertisement

ਖਰੜ ਪੁਲੀਸ ਨੇ ਲੰਘੇ ਦਿਨੀਂ ਹਿਮਾਚਲ ਰੋਡਵੇਜ਼ ਦੀ ਬੱਸ ਦੀ ਭੰਨ-ਤੋੜ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਖਰੜ ਦੇ ਡੀਐੱਸਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ 18 ਮਾਰਚ ਨੂੰ ਨਾਮਲੂਮ ਵਿਅਕਤੀਆਂ ਵੱਲੋਂ ਸੈਕਟਰ-43 ਤੋਂ ਹਮੀਰਪੁਰ ਰੂਟ ’ਤੇ ਜਾ ਰਹੀ ਐੱਚਆਰਟੀਸੀ ਦੀ ਬੱਸ (ਐੱਚਪੀ 67 ਏ 1321) ਦੀ ਖਰੜ ਫਲਾਈਓਵਰ ’ਤੇ ਭੰਨ-ਤੋੜ ਕੀਤੀ ਗਈ ਸੀ। ਇਸ ਸਬੰਧੀ ਥਾਣਾ ਸਿਟੀ ਖਰੜ ’ਚ ਬੀਐੱਨਐੱਸ ਦੀਆਂ ਧਾਰਾਵਾਂ ਤਹਿਤ ਨਾਮਲੂਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਮਾਮਲੇ ਦੀ ਤਫ਼ਤੀਸ਼ ਤਹਿਤ ਥਾਣਾ ਸਿਟੀ ਖਰੜ ਦੇ ਮੁੱਖ ਅਫਸਰ ਐੱਸਆਈ ਅਜੀਤੇਸ਼ ਕੌਸ਼ਲ ਦੀ ਅਗਵਾਈ ਹੇਠ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਪਛਾਣ ਹਰਦੀਪ ਸਿੰਘ ਵਾਸੀ ਪਿੰਡ ਕੋਟਲਾ ਨਿਹੰਗ ਤੇ ਗਗਨਦੀਪ ਸਿੰਘ ਵਾਸੀ ਪਿੰਡ ਜੰਡਵਾਲਾ ਭੀਮੇਸ਼ਾਹ ਵਜੋਂ ਹੋਈ ਹੈ। ਡੀਐੱਸਪੀ ਨੇ ਕਿਹਾ ਕਿ ਮੁਲਜ਼ਮਾਂ ਕੋਲੋਂ ਆਲਟੋ ਕਾਰ (ਪੀਬੀ 01 ਸੀ 0595) ਬਰਾਮਦ ਕੀਤੀ ਗਈ ਹੈ।

 

Advertisement
Show comments