ਖਿਡਾਉਣਾ ਪਿਸਤੌਲ ਦਿਖਾ ਕੇ ਕਾਰ ਲੁੱਟਣ ਦੇ ਮਾਮਲੇ ਵਿੱਚ ਦੋ ਕਾਬੂ
ਪੁਲੀਸ ਨੇ ਖਿਡੌਣਾ ਪਿਸਤੌਲ ਦਿਖਾ ਕੇ ਕਾਰ ਲੁੱਟਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵਿੱਚੋਂ ਇੱਕ ਵਿਦੇਸ਼ ਤੋਂ ਡਿਪੋਰਟ ਕੀਤਾ ਹੋਇਆ ਵਿਅਕਤੀ ਵੀ ਸ਼ਾਮਲ ਹੈ। ਮੁਲਜ਼ਮਾਂ ਦੀ ਸ਼ਨਾਖਤ ਰਸ਼ਪਾਲ ਸਿੰਘ ਤੇ ਵਤਨਾਮ ਸਿੰਘ ਵਜੋਂ ਹੋਈ ਹੈ।...
Advertisement
ਪੁਲੀਸ ਨੇ ਖਿਡੌਣਾ ਪਿਸਤੌਲ ਦਿਖਾ ਕੇ ਕਾਰ ਲੁੱਟਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵਿੱਚੋਂ ਇੱਕ ਵਿਦੇਸ਼ ਤੋਂ ਡਿਪੋਰਟ ਕੀਤਾ ਹੋਇਆ ਵਿਅਕਤੀ ਵੀ ਸ਼ਾਮਲ ਹੈ। ਮੁਲਜ਼ਮਾਂ ਦੀ ਸ਼ਨਾਖਤ ਰਸ਼ਪਾਲ ਸਿੰਘ ਤੇ ਵਤਨਾਮ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਖੋਹੀ ਹੋਈ ਕਾਰ ਤੇ ਵਾਰਦਾਤ ਵੇਲੇ ਵਰਤਿਆ ਖਿਡੌਣਾ ਪਿਸਤੌਲ ਵੀ ਬਰਾਮਦ ਕੀਤਾ ਹੈ। ਥਾਣਾ ਸੀ ਡਵੀਜ਼ਨ ਵਿਖੇ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੋਤੀ ਅਰੋੜਾ ਵਾਸੀ ਸ਼ਹੀਦ ਉਧਮ ਸਿੰਘ ਕਲੋਨੀ ਨੇ ਪੁਲੀਸ ਕੋਲ ਸ਼ਿਕਾਇਤ ਕੀਤੀ ਸੀ ਕਿ ਉਹ ਉਸ ਦਿਨ ਪੰਜ ਪੀਰ ਇਲਾਕਾ ਨੇੜੇ ਗਿੱਲਵਾਲੀ ਗੇਟ ਵਿਖੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਪਿਸਤੌਲ ਦਿਖਾ ਕੇ ਉਸ ਦੀ ਕਾਰ ਖੋਹ ਲਈ ਅਤੇ ਫਰਾਰ ਹੋ ਗਏ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਫੜਿਆ ਹੈ।
Advertisement
Advertisement