ਬਾਲ ਸ਼ੋਸ਼ਣ ਮਾਮਲੇ ’ਚ ਦੋ ਗ੍ਰਿਫ਼ਤਾਰ
ਚੰਡੀਗੜ੍ਹ: ਬੱਚਿਆਂ ਨਾਲ ਆਨਲਾਈਨ ਸ਼ੋਸ਼ਣ ਦੇ ਮਾਮਲੇ ’ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲੀਸ ਦੀ ਸਾਈਬਰ ਅਪਰਾਧ ਡਿਵੀਜ਼ਨ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਆਨਲਾਈਨ ਪਲੈਟਫਾਰਮਾਂ ਰਾਹੀਂ ਬਾਲ ਜਿਨਸੀ ਸ਼ੋਸ਼ਣ ਅਤੇ ਦੁਰਵਿਹਾਰ ਸਮੱਗਰੀ (ਸੀਐੱਸਈਏਐੱਮ) ਵੰਡਣ ਤੇ ਦੇਖਣ ਦੇ...
Advertisement
ਚੰਡੀਗੜ੍ਹ: ਬੱਚਿਆਂ ਨਾਲ ਆਨਲਾਈਨ ਸ਼ੋਸ਼ਣ ਦੇ ਮਾਮਲੇ ’ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲੀਸ ਦੀ ਸਾਈਬਰ ਅਪਰਾਧ ਡਿਵੀਜ਼ਨ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਆਨਲਾਈਨ ਪਲੈਟਫਾਰਮਾਂ ਰਾਹੀਂ ਬਾਲ ਜਿਨਸੀ ਸ਼ੋਸ਼ਣ ਅਤੇ ਦੁਰਵਿਹਾਰ ਸਮੱਗਰੀ (ਸੀਐੱਸਈਏਐੱਮ) ਵੰਡਣ ਤੇ ਦੇਖਣ ਦੇ ਦੋਸ਼ ਹੇਠ 33 ਮਸ਼ਕੂਕਾਂ ਦੀ ਵੀ ਪਛਾਣ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ 18 ਜ਼ਿਲ੍ਹਿਆਂ ’ਚ 40 ਥਾਵਾਂ ’ਤੇ ਛਾਪੇ ਮਾਰੇ ਸਨ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਖੰਨਾ ਦੇ ਆਕਾਸ਼ ਬਾਬੂ ਅਤੇ ਰੂਪਨਗਰ ਜ਼ਿਲ੍ਹੇ ਦੇ ਬੜਮਾਜਰਾ ਪਿੰਡ ਦੇ ਹਰਪ੍ਰੀਤ ਵਜੋਂ ਹੋਈ ਹੈ। -ਪੀਟੀਆਈ
Advertisement
Advertisement