ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਮਾਮਲੇ ’ਚ ਦੋ ਗ੍ਰਿਫਤਾਰ
ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੇ ਨਾਲ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ...
ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਦੋ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੇ ਨਾਲ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ।
ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰੀ ਅਤੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਜੋਂ ਹੋਈ ਹੈ। ਫ਼ਿਰੋਜ਼ਪੁਰ ਪੁਲੀਸ ਨੇ ਮੁਲਜ਼ਮਾਂ ਕੋਲੋਂ ਛੇ ਗਲੌਕ 9 ਐਮਐਮ ਪਿਸਤੌਲ, ਚਾਰ ਮੈਗਜ਼ੀਨ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਹਨ।
ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ('X') 'ਤੇ ਇੱਕ ਪੋਸਟ ਵਿੱਚ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਕਰਮਜੀਤ ਸਿੰਘ ਦੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਪਾਕਿਸਤਾਨ ਦੇ ਇੱਕ ਤਸਕਰ ਨਾਲ ਸਿੱਧੇ ਸਬੰਧ ਸਨ।
ਡੀਜੀਪੀ ਨੇ ਦੱਸਿਆ ਕਿ ਉਸ ਨੇ ਆਪਣੇ ਪਾਕਿਸਤਾਨੀ ਆਕਾਵਾਂ ਦੇ ਨਿਰਦੇਸ਼ਾਂ 'ਤੇ ਸਥਾਨਕ ਲੋਕਾਂ ਨੂੰ ਹਥਿਆਰਾਂ ਦੀ ਸਪਲਾਈ ਕਰਨ ਦੀ ਗੱਲ ਵੀ ਕਬੂਲ ਕੀਤੀ ਹੈ। ਯਾਦਵ ਨੇ ਦੱਸਿਆ ਕਿ ਉਸ ਦੀ ਗ੍ਰਿਫ਼ਤਾਰੀ ਨਾਲ ਇਸੇ ਸਰਹੱਦ ਪਾਰ ਨੈੱਟਵਰਕ ਤੋਂ ਏਕੇ-47 ਰਾਈਫਲ ਦੀ ਖਰੀਦ ਨਾਲ ਜੁੜੇ ਇੱਕ ਪੁਰਾਣੇ ਮਾਮਲੇ ਦਾ ਪਤਾ ਲਗਾਉਣ ਵਿੱਚ ਵੀ ਮਦਦ ਮਿਲੀ ਹੈ।
ਹਥਿਆਰਾਂ ਦੀ ਪੂਰੀ ਸਪਲਾਈ ਲੜੀ ਦਾ ਪਤਾ ਲਗਾਉਣ ਲਈ ਜ਼ਬਤ ਕੀਤੇ ਗਏ ਡਿਜੀਟਲ ਉਪਕਰਨਾਂ ਦੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

