ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਦੋ ਕਾਬੂ
ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲੀਸ ਨੇ ਐੱਸ ਡੀ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੀ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਮਨਪ੍ਰੀਤ ਸਿੰਘ ਦਿਓਲ ਨੇ ਦੱਸਿਆ...
Advertisement
ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲੀਸ ਨੇ ਐੱਸ ਡੀ ਪਬਲਿਕ ਸਕੂਲ ਮੰਡੀ ਗੋਬਿੰਦਗੜ੍ਹ ਦੀ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਮਨਪ੍ਰੀਤ ਸਿੰਘ ਦਿਓਲ ਨੇ ਦੱਸਿਆ ਕਿ ਇਸ ਸਬੰਧੀ ਪਰਵਾਸੀ ਪਰਿਵਾਰ ਨਾਲ ਸਬੰਧਤ ਔਰਤ ਪੂਨਮ ਦੇਵੀ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਚਾਰ ਮੁਲਜ਼ਮਾਂ ਵਿੱਚੋਂ ਪੁਲੀਸ ਨੇ ਦੋ ਜਣਿਆਂ ਨੂੰ ਕਾਬੂ ਕਰ ਲਿਆ ਹੈ ਅਤੇ ਰਹਿੰਦੇ ਮੁਲਜ਼ਮਾਂ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ। ਪੁਲੀਸ ਅਨੁਸਾਰ ਮੁਲਜ਼ਮਾਂ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਮੁਲਜ਼ਮਾਂ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
Advertisement
Advertisement
×

