DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਕਿ ਤੋਂ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਹੇਠ ਦੋ ਕਾਬੂ

ਇਥੋਂ ਦੇ ਸੀ ਆਈ ਏ ਸਟਾਫ ਨੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਸਰਹੱਦੀ ਖੇਤਰ ਦੇ ਪਿੰਡ ਡਾਲੀਰੀ ਤੋਂ ਕੱਲ੍ਹ ਦੋ ਜਣਿਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ| ਇਸ ਸਬੰਧੀ ਐੱਸ ਪੀ (ਹੈੱਡ ਕੁਆਰਟਰ) ਅਜੈ...

  • fb
  • twitter
  • whatsapp
  • whatsapp
Advertisement

ਇਥੋਂ ਦੇ ਸੀ ਆਈ ਏ ਸਟਾਫ ਨੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਸਰਹੱਦੀ ਖੇਤਰ ਦੇ ਪਿੰਡ ਡਾਲੀਰੀ ਤੋਂ ਕੱਲ੍ਹ ਦੋ ਜਣਿਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ| ਇਸ ਸਬੰਧੀ ਐੱਸ ਪੀ (ਹੈੱਡ ਕੁਆਰਟਰ) ਅਜੈ ਰਾਜ ਸਿੰਘ ਨੇ ਅੱਜ ਇਥੇ ਦੱਸਿਆ ਕਿ ਮੁਲਜ਼ਮਾਂ ਵਿੱਚ ਸ਼ੇਰ ਸਿੰਘ ਉਰਫ ਗੋਰੀ ਵਾਸੀ ਡੱਲ ਅਤੇ ਸੁਖਬੀਰ ਸਿੰਘ ਸੁੱਖਾ ਵਾਸੀ ਕਾਲੇਕੇ ਸ਼ਾਮਲ ਹਨ| ਮੁਲਜ਼ਮ ਇਲਾਕੇ ਅੰਦਰ ਬਿਨਾਂ ਨੰਬਰ ਮੋਟਰਸਾਈਕਲ ’ਤੇ ਘੁੰਮ ਰਹੇ ਸਨ ਤਾਂ ਉਨ੍ਹਾਂ ਨੂੰ ਸੀ ਆਈ ਏ ਸਟਾਫ ਇੰਚਾਰਜ ਪ੍ਰਭਜੀਤ ਸਿੰਘ ਦੀ ਅਗਵਾਈ ਵਾਲੀ ਪੁਲੀਸ ਪਾਰਟੀ ਨੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਤੋਂ ਦੋ ਵਿਦੇਸ਼ੀ ਪਿਸਤੌਲ ਅਤੇ ਚਾਰ ਕਾਰਤੂਸ ਬਰਾਮਦ ਹੋਏ| ਉਹ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਇਧਰ ਸਪਲਾਈ ਕਰਦੇ ਸਨ| ਮੁਲਜ਼ਮਾਂ ਨੇ ਆਪਣੇ ਪਾਕਿਸਤਾਨ ਦੇ ਸਮਗਲਰਾਂ ਨਾਲ ਸਬੰਧ ਹੋਣ ਨੂੰ ਸਵੀਕਾਰ ਕੀਤਾ ਹੈ| ਇਸ ਸਬੰਧੀ ਖਾਲੜਾ ਪੁਲੀਸ ਨੇ ਕੇਸ ਦਰਜ ਕੀਤਾ ਹੈ|

Advertisement
Advertisement
×