ਢਾਈ ਕਿਲੋ ਹੈਰੋਇਨ ਤੇ ਅਸਲੇ ਸਣੇ ਦੋ ਕਾਬੂ
ਸਰਹੱਦ ਪਾਰ ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ (ਸੀ ਆਈ) ਅੰਮ੍ਰਿਤਸਰ ਨੇ ਦੋ ਮੁਲਜ਼ਮਾਂ ਨੂੰ ਢਾਈ ਕਿਲੋ ਹੈਰੋਇਨ ਅਤੇ ਪੰਜ ਆਧੁਨਿਕ ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਜੀ ਪੀ ਗੌਰਵ ਯਾਦਵ ਨੇ...
Advertisement
ਸਰਹੱਦ ਪਾਰ ਹਥਿਆਰ ਅਤੇ ਨਸ਼ਾ ਤਸਕਰੀ ਮਾਮਲੇ ਵਿੱਚ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ (ਸੀ ਆਈ) ਅੰਮ੍ਰਿਤਸਰ ਨੇ ਦੋ ਮੁਲਜ਼ਮਾਂ ਨੂੰ ਢਾਈ ਕਿਲੋ ਹੈਰੋਇਨ ਅਤੇ ਪੰਜ ਆਧੁਨਿਕ ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਤਰਨ ਤਾਰਨ ਦੇ ਪਿੰਡ ਢੋਲਣ ਦੇ ਵਾਸੀ ਗੁਰਜੰਟ ਸਿੰਘ ਅਤੇ ਤਰਨ ਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਦੇ ਵਾਸੀ ਗੁਰਵੇਲ ਸਿੰਘ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਪੰਜ ਪਿਸਤੌਲ ਸਣੇ ਮੈਗਜ਼ੀਨ ਬਰਾਮਦ ਕੀਤੇ ਹਨ। ਢਾਈ ਕਿਲੋ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਨੇ ਉਨ੍ਹਾਂ ਦੀ ਕਾਰ ਵੀ ਜ਼ਬਤ ਕੀਤੀ ਹੈ। ਡੀ ਜੀ ਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨੀ ਤਸਕਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਬਰਾਮਦ ਕੀਤੇ ਹਥਿਆਰ ਪੰਜਾਬ ਵਿੱਚ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ।
Advertisement
Advertisement