ਮੁਹਾਲੀ ’ਚ 5 ਕਿੱਲੋ ਅਫ਼ੀਮ ਸਣੇ ਦੋ ਗ੍ਰਿਫ਼ਤਾਰ
ਪੱਤਰ ਪ੍ਰੇਰਕ ਐੱਸ.ਏ.ਐੱਸ. ਨਗਰ (ਮੁਹਾਲੀ), 30 ਮਾਰਚ ਚੋਣਾਂ ਦੇ ਮੱਦੇਨਜ਼ਰ ਨਾਕਾਬੰਦੀ ਦੌਰਾਨ ਪੁਲੀਸ ਨੇ ਦੋ ਜਣਿਆਂ ਨੂੰ 5 ਕਿੱਲੋ 400 ਗਰਾਮ ਅਫ਼ੀਮ ਸਣੇ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ (ਡੀ) ਹਰਸਿਮਰਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੋਮਿਆ ਸੈਂਡੀ ਵਾਸੀ ਪਿੰਡ ਬਿਰਦਾ...
Advertisement
ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 30 ਮਾਰਚ
Advertisement
ਚੋਣਾਂ ਦੇ ਮੱਦੇਨਜ਼ਰ ਨਾਕਾਬੰਦੀ ਦੌਰਾਨ ਪੁਲੀਸ ਨੇ ਦੋ ਜਣਿਆਂ ਨੂੰ 5 ਕਿੱਲੋ 400 ਗਰਾਮ ਅਫ਼ੀਮ ਸਣੇ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ (ਡੀ) ਹਰਸਿਮਰਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਗੋਮਿਆ ਸੈਂਡੀ ਵਾਸੀ ਪਿੰਡ ਬਿਰਦਾ ਥਾਣਾ ਟੈਬੋ ਅਤੇ ਸੀਤਾ ਰਾਮ ਬੋਦਰਾ ਵਾਸੀ ਪਿੰਡ ਜਰਾਕੇਲ ਥਾਣਾ ਟੈਬੋ (ਝਾਰਖੰਡ) ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀਆਈਏ ਇੰਚਾਰਜ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਬਲੌਂਗੀ ਬੈਰੀਅਰ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੇ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਗੋਮਿਆ ਸੈਂਡੀ ਕੋਲੋਂ 2 ਕਿੱਲੋ 700 ਗਰਾਮ ਅਤੇ ਸੀਤਾ ਰਾਮ ਤੋਂ 2 ਕਿੱਲੋ 700 ਗਰਾਮ ਅਫ਼ੀਮ ਬਰਾਮਦ ਕੀਤੀ ਗਈ।
Advertisement
