ਪੰਜ ਕਿਲੋ ਹੈਰੋਇਨ ਤੇ ਡਰੱਗ ਮਨੀ ਸਣੇ ਦੋ ਕਾਬੂ
ਸੀ ਆਈ ਏ ਸਟਾਫ ਨੇ ਦੋ ਤਸਕਰਾਂ ਨੂੰ 5.15 ਕਿਲੋ ਹੈਰੋਇਨ, 29,16,700 ਰੁਪਏ ਡਰੱਗ ਮਨੀ, ਦੋ ਮੋਬਾਈਲ ਫੋਨ ਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਫ਼ਿਰੋਜ਼ਪੁਰ ਸ਼ਹਿਰ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਭੁਪਿੰਦਰ...
Advertisement
ਸੀ ਆਈ ਏ ਸਟਾਫ ਨੇ ਦੋ ਤਸਕਰਾਂ ਨੂੰ 5.15 ਕਿਲੋ ਹੈਰੋਇਨ, 29,16,700 ਰੁਪਏ ਡਰੱਗ ਮਨੀ, ਦੋ ਮੋਬਾਈਲ ਫੋਨ ਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਫ਼ਿਰੋਜ਼ਪੁਰ ਸ਼ਹਿਰ ਵਿੱਚ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀ ਆਈ ਏ ਸਟਾਫ਼ ਫ਼ਿਰੋਜ਼ਪੁਰ ਪੁਲੀਸ ਦੇ ਇੰਸਪੈਕਟਰ ਮੋਹਿਤ ਧਵਨ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸਾਜਨ ਤੇ ਰਮੇਸ਼ ਨੂੰ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਬਾਰੇ ਕੇ ਦੇ ਖੇਤਾਂ ’ਚੋਂ ਡਰੋਨ ਬਰਾਮਦ ਹੋਇਆ ਹੈ। ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਕਿਹਾ ਕਿ ਥਾਣਾ ਫ਼ਿਰੋਜ਼ਪੁਰ ਸਦਰ ਵਿੱਚ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਡਰੋਨ ਰਾਹੀਂ ਪਾਕਿਸਤਾਨ ਦੇ ਤਸਕਰਾਂ ਤੋਂ ਹੈਰੋਇਨ ਮੰਗਵਾਉਂਦੇ ਹਨ। ਤਲਾਸ਼ੀ ਦੌਰਾਨ ਪਿੰਡ ਬਾਰੇ ਕੇ ਦੇ ਖੇਤਾਂ ’ਚੋਂ ਡਰੋਨ ਬਰਾਮਦ ਹੋਇਆ ਹੈ।
Advertisement
Advertisement
×