ਪੰਜ ਕਿਲੋ ਅਫੀਮ ਸਣੇ ਦੋ ਕਾਬੂ
ਪੱਤਰ ਪ੍ਰੇਰਕ ਦੇਵੀਗੜ੍ਹ, 7 ਜੁਲਾਈ ਥਾਣਾ ਜੁਲਕਾਂ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਪੰਜ ਕਿਲੋ ਅਫੀਮ ਸਣੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਮੌਕੇ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਉਨ੍ਹਾਂ ਨੇ ਪੁਲੀਸ ਪਾਰਟੀ...
Advertisement
ਪੱਤਰ ਪ੍ਰੇਰਕ
ਦੇਵੀਗੜ੍ਹ, 7 ਜੁਲਾਈ
Advertisement
ਥਾਣਾ ਜੁਲਕਾਂ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਪੰਜ ਕਿਲੋ ਅਫੀਮ ਸਣੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਮੌਕੇ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਉਨ੍ਹਾਂ ਨੇ ਪੁਲੀਸ ਪਾਰਟੀ ਸਣੇ ਪਿੰਡ ਮੀਰਾਂਪੁਰ ਨੇੜੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਇੱਕ ਕਾਰ ਚਾਲਕ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ।
ਪੁਲੀਸ ਮੁਲਾਜ਼ਮਾਂ ਨੇ ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਪੰਜ ਕਿਲੋ ਅਫੀਮ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਕਾਰ ਵਿੱਚ ਸਵਾਰ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ੍ਰੀ ਭਿੰਡਰ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਾਮ ਚੰਦਰ ਪੁੱਤਰ ਦੁਰਗਾ ਨਾਥ ਅਤੇ ਪਰਮੇਸ਼ਰ ਲਾਲ ਪੁੱਤਰ ਉਦਾਰਾਮ ਦੋਵੇਂ ਵਾਸੀ ਰਾਜਸਥਾਨ ਵਜੋਂ ਹੋਈ ਹੈ। ਥਾਣਾ ਜੁਲਕਾਂ ਦੀ ਪੁਲੀਸ ਨੇ ਮੁਲਜ਼ਮਾਂ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
Advertisement