ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੀਕੇਆਈ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਹੱਥਗੋਲਾ ਤੇ ਪਿਸਤੌਲ ਬਰਾਮਦ
Advertisement

ਪੁਲੀਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ ਕੇ ਆਈ) ਲਈ ਕੰਮ ਕਰਨ ਵਾਲੇ ਅਤਿਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ, ਸੀ ਆਈ ਲੁਧਿਆਣਾ ਅਤੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ ਐੱਸ ਓ ਸੀ) ਅੰਮ੍ਰਿਤਸਰ ਨੇ ਸਾਂਝੇ ਤੌਰ ’ਤੇ ਕੀਤੀ। ਮੁਲਜ਼ਮਾਂ ਦੀ ਪਛਾਣ ਸਰਵਣ ਕੁਮਾਰ ਵਾਸੀ ਪਿੰਡ ਮੱਲ੍ਹੀਆਂ, ਗੁਰਦਾਸਪੁਰ ਅਤੇ ਬਲਵਿੰਦਰ ਸਿੰਘ ਵਾਸੀ ਜਕੜੀਆ, ਗੁਰਦਾਸਪੁਰ ਵਜੋਂ ਹੋਈ ਹੈ। ਪੁਲੀਸ ਨੂੰ ਮੁਲਜ਼ਮਾਂ ਕੋਲੋਂ ਹੱਥਗੋਲਾ ਅਤੇ ਤਿੰਨ ਕਾਰਤੂਸਾਂ ਸਣੇ ਪਿਸਤੌਲ ਬਰਾਮਦ ਹੋਇਆ ਹੈ। ਡੀ ਜੀ ਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ, ਜਿਨ੍ਹਾਂ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਮਰਥਨ ਪ੍ਰਾਪਤ ਹੈ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਮੁਲਜ਼ਮਾਂ ਦਾ ਵਿਚੋਲੇ ਜ਼ਰੀਏ ਇਨ੍ਹਾਂ ਹੈਂਡਲਰਾਂ ਨਾਲ ਸੰਪਰਕ ਕਰਵਾਇਆ ਗਿਆ ਸੀ। ਸੀ ਆਈ ਦੇ ਏ ਆਈ ਜੀ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਮੁਲਜ਼ਮਾਂ ਨੂੰ ਵੱਖ-ਵੱਖ ਸੁਰੱਖਿਆ ਅਦਾਰਿਆਂ ਦੀ ਰੇਕੀ ਕਰਨ ਅਤੇ ਇਸ ਕਾਰਵਾਈ ਨੂੰ ਅੰਜਾਮ ਦੇਣ ਲਈ ਅਸਲਾ, ਫੰਡ ਮੁਹੱਈਆ ਕਰਵਾਏ ਗਏ ਸਨ। ਮੁਲਜ਼ਮ ਐਨਕ੍ਰਿਪਟਿਡ ਐਪਸ ਅਤੇ ਵਰਚੁਅਲ ਫੋਨ ਨੰਬਰਾਂ ਦੀ ਵਰਤੋਂ ਕਰ ਕੇ ਆਪਣੇ ਹੈਂਡਲਰਾਂ ਨਾਲ ਸੰਪਰਕ ਕਰ ਰਹੇ ਸਨ। ਇਸ ਸਬੰਧੀ ਕੇਸ ਪੁਲੀਸ ਸਟੇਸ਼ਨ ਐੱਸ ਐੱਸ ਓ ਸੀ ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਇਹ ਕਾਰਵਾਈ ਸੀ ਆਈ ਵੱਲੋਂ ਦੋ ਨਾਬਾਲਗਾਂ ਸਣੇ ਚਾਰ ਮੈਂਬਰਾਂ ਵਾਲੇ ਇੱਕੋ ਨੈੱਟਵਰਕ ਦੇ ਮਾਡਿਊਲ ਦਾ ਪਰਦਾਫਾਸ਼ ਕਰ ਕੇ ਟਾਰਗੇਟ ਕਿਲਿੰਗ ਨੂੰ ਟਾਲਣ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਬਰਾਮਦ ਕਰਨ ਦੇ ਹਫ਼ਤੇ ਦੌਰਾਨ ਸਾਹਮਣੇ ਆਈ ਹੈ।

Advertisement

Advertisement
Show comments