ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ੇ ਦੀ ਓਵਰਡੋਜ਼ ਕਾਰਨ ਦੋ ਸਕੇ ਭਰਾਵਾਂ ਦੀ ਮੌਤ

ਪੀਡ਼ਤ ਪਰਿਵਾਰ ਵੱਲੋਂ ਇਲਾਕੇ ’ਚ ਸ਼ਰ੍ਹੇਆਮ ਨਸ਼ਾ ਵਿਕਣ ਦੇ ਦੋਸ਼
ਰਣਜੀਤ ਕੌਰ ਆਪਣੇ ਪੁੱਤਰਾਂ (ਇਨਸੈੱਟ) ਗੁਰਪ੍ਰੀਤ ਸਿੰਘ ਤੇ ਮਲਕੀਤ ਸਿੰਘ ਬਾਰੇ ਜਾਣਕਾਰੀ ਦਿੰਦੀ ਹੋਈ।
Advertisement
ਇਲਾਕੇ ਦੇ ਪਿੰਡ ਜਾਮਾਰਾਏ ਦੇ ਦੋ ਸਕੇ ਭਰਾਵਾਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ| ਮ੍ਰਿਤਕਾਂ ਦੀ ਸ਼ਨਾਖ਼ਤ ਮਲਕੀਤ ਸਿੰਘ (32) ਅਤੇ ਗੁਰਪ੍ਰੀਤ ਸਿੰਘ (30) ਵਜੋਂ ਹੋਈ ਹੈ। ਨੌਜਵਾਨਾਂ ਦੀ ਮਾਤਾ ਰਣਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰਾਂ ਨੂੰ ਬੀਤੀ ਰਾਤ ਨੇੜਲੇ ਪਿੰਡ ਤੁੱੜ ਦਾ ਵਿਅਕਤੀ ਨਸ਼ਾ ਦੇ ਕੇ ਗਿਆ ਸੀ| ਦੋਵਾਂ ਨੌਜਵਾਨਾਂ ਨੇ ਰਾਤ ਵੇਲੇ ਹੀ ਨਸ਼ੇ ਦੀ ਓਵਰਡੋਜ਼ ਲੈ ਲਈ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ| ਰਣਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਪਿੰਡ ਅਤੇ ਆਸ-ਪਾਸ ਸ਼ਰ੍ਹੇਆਮ ਨਸ਼ਾ ਵਿਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਕਈ ਔਰਤਾਂ ਵੀ ਸ਼ਾਮਲ ਹਨ| ਰਣਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਇੱਕ ਪੁੱਤਰ ਦੀ ਪਹਿਲਾਂ ਵੀ ਨਸ਼ੇ ਕਾਰਨ ਮੌਤ ਹੋ ਚੁੱਕੀ ਹੈ। ਨੌਜਵਾਨਾਂ ਦਾ ਪਿਤਾ ਲਖਬੀਰ ਸਿੰਘ ਸਾਬਕਾ ਫ਼ੌਜੀ ਹੈ| ਉਨ੍ਹਾਂ ਦੱਸਿਆ ਕਿ ਮਲਕੀਤ ਸਿੰਘ ਦੋ ਧੀਆਂ ਦਾ ਪਿਤਾ ਸੀ ਤੇ ਗੁਰਪ੍ਰੀਤ ਸਿੰਘ ਦੀ ਪਤਨੀ ਉਸ ਨੂੰ ਛੱਡ ਕੇ ਪੇਕੇ ਚਲੀ ਗਈ ਸੀ| ਪਿੰਡ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਪਰਿਵਾਰ ਕੋਲ ਡੇਢ ਏਕੜ ਜ਼ਮੀਨ ਸੀ ਜੋ ਨਸ਼ਿਆਂ ਕਾਰਨ ਉਨ੍ਹਾਂ ਵੇਚ ਦਿੱਤੀ ਸੀ। ਗੋਇੰਦਵਾਲ ਸਾਹਿਬ ਦੇ ਡੀ ਐੱਸ ਪੀ ਅਤੁਲ ਸੋਨੀ ਅਤੇ ਥਾਣਾ ਮੁਖੀ ਸਬ-ਇੰਸਪੈਕਟਰ ਬਲਰਾਜ ਸਿੰਘ ਨੇ ਇਸ ਸਬੰਧੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ| ਪਰਿਵਾਰ ਨੇ ਲਾਸ਼ਾਂ ਦਾ ਸਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਕਰ ਦਿੱਤਾ|

 

Advertisement

 

 

Advertisement
Show comments