ਸੱਪ ਦੇ ਡੱਸਣ ਕਾਰਨ ਦੋ ਬੱਚਿਆਂ ਦੀ ਮੌਤ
ਸ਼ਹਿਰ ਵਿੱਚ ਰਹਿੰਦੇ ਪਰਵਾਸੀ ਪਰਿਵਾਰ ਦੇ ਦੋ ਬੱਚਿਆਂ ਦੀ ਸੱਪ ਦੇ ਡੱਸਣ ਕਾਰਨ ਮੌਤ ਹੋ ਗਈ ਹੈ। ਪੀੜਤ ਪਰਿਵਾਰ ਬਿਹਾਰ ਦਾ ਮੂਲ ਵਾਸੀ ਦੱਸਿਆ ਜਾ ਰਿਹਾ ਹੈ। ਵਿਜੈ ਪਾਸਵਾਨ ਨੇ ਦੱਸਿਆ ਕਿ ਉਹ ਸੁਨਾਮ ਵਿੱਚ ਮਿਸਤਰੀ ਹੈ। ਉਨ੍ਹਾਂ ਦੇ ਪੁੱਤਰਾਂ...
Advertisement
ਸ਼ਹਿਰ ਵਿੱਚ ਰਹਿੰਦੇ ਪਰਵਾਸੀ ਪਰਿਵਾਰ ਦੇ ਦੋ ਬੱਚਿਆਂ ਦੀ ਸੱਪ ਦੇ ਡੱਸਣ ਕਾਰਨ ਮੌਤ ਹੋ ਗਈ ਹੈ। ਪੀੜਤ ਪਰਿਵਾਰ ਬਿਹਾਰ ਦਾ ਮੂਲ ਵਾਸੀ ਦੱਸਿਆ ਜਾ ਰਿਹਾ ਹੈ। ਵਿਜੈ ਪਾਸਵਾਨ ਨੇ ਦੱਸਿਆ ਕਿ ਉਹ ਸੁਨਾਮ ਵਿੱਚ ਮਿਸਤਰੀ ਹੈ। ਉਨ੍ਹਾਂ ਦੇ ਪੁੱਤਰਾਂ ਅਕਾਸ਼ ਕੁਮਾਰ (9) ਅਤੇ ਅਮਨ (7) ਦੀ ਸੱਪ ਦੇ ਡੱਸਣ ਕਾਰਨ ਮੌਤ ਹੋ ਗਈ। ਵਿਜੈ ਨੇ ਦੱਸਿਆ ਕਿ ਉਹ ਸਾਰੇ ਰਾਤ ਨੂੰ ਸੌਂ ਰਹੇ ਸਨ ਤਾਂ ਸੱਪ ਨੇ ਇੱਕ ਬੱਚੇ ਦੇ ਕੰਨ ’ਤੇ ਅਤੇ ਦੂਜੇ ਬੱਚੇ ਦੇ ਪੇਟ ’ਤੇ ਡੰਗ ਮਾਰਿਆ। ਉਨ੍ਹਾਂ ਨੇ ਦੱਸਿਆ ਕਿ ਬੱਚਿਆਂ ਦੇ ਨੇੜੇ ਸੱਪ ਦੇਖਣ ’ਤੇ ਤੁਰੰਤ ਉਨ੍ਹਾਂ ਨੇ ਇੱਕ ਬੱਚੇ ਨੂੰ ਸੰਗਰੂਰ ਅਤੇ ਦੂਜੇ ਬੱਚੇ ਨੂੰ ਪਟਿਆਲੇ ਦੇ ਹਸਪਤਾਲਾਂ ’ਚ ਦਾਖ਼ਲ ਕਰਵਾਇਆ ਪਰ ਇਲਾਜ ਦੌਰਾਨ ਦੋਵਾਂ ਬੱਚਿਆਂ ਦੀ ਮੌਤ ਹੋ ਗਈ।
Advertisement
Advertisement