ਕਰੰਟ ਲੱਗਣ ਕਾਰਨ ਦੋ ਮੌਤਾਂ
ਪੱਤਰ ਪ੍ਰੇਰਕ ਸੁਨਾਮ ਊਧਮ ਸਿੰਘ ਵਾਲਾ, 1 ਜੁਲਾਈ ਪਿੰਡ ਫ਼ਤਹਿਗੜ੍ਹ ਦੇ ਪੋਲਟਰੀ ਫਾਰਮ ਵਿੱਚ ਕੰਮ ਕਰਦੇ ਦੋ ਵਿਅਕਤੀਆਂ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪੋਲਟਰੀ ਫਾਰਮ ਦੇ ਮਾਲਕ ਹਰਪ੍ਰੀਤ ਸਿੰਘ (37) ਪੁੱਤਰ ਗੁਰਚਰਨ ਸਿੰਘ ਅਤੇ ਪਰਵਾਸੀ...
Advertisement
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 1 ਜੁਲਾਈ
Advertisement
ਪਿੰਡ ਫ਼ਤਹਿਗੜ੍ਹ ਦੇ ਪੋਲਟਰੀ ਫਾਰਮ ਵਿੱਚ ਕੰਮ ਕਰਦੇ ਦੋ ਵਿਅਕਤੀਆਂ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪੋਲਟਰੀ ਫਾਰਮ ਦੇ ਮਾਲਕ ਹਰਪ੍ਰੀਤ ਸਿੰਘ (37) ਪੁੱਤਰ ਗੁਰਚਰਨ ਸਿੰਘ ਅਤੇ ਪਰਵਾਸੀ ਮਜ਼ਦੂਰ ਬੀਰੂ (24) ਪੁੱਤਰ ਹਰਸ਼ ਕੁਮਾਰ ਵਜੋਂ ਹੋਈ ਹੈ।
ਪੁਲੀਸ ਨੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ। ਪੁਲੀਸ ਥਾਣਾ ਲਹਿਰਾ ਦੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਫ਼ਤਹਿਗੜ੍ਹ ਦੇ ਪੋਲਟਰੀ ਫਾਰਮ ’ਚ ਪੋਲਟਰੀ ਫਾਰਮ ਦੇ ਮਾਲਕ ਹਰਪ੍ਰੀਤ ਸਿੰਘ ਅਤੇ ਮਜ਼ਦੂਰ ਬੀਰੂ ਵੱਲੋਂ ਫਾਰਮ ਅੰਦਰਲਾ ਫਰਸ਼ ਲਿਪਿਆ ਜਾ ਰਿਹਾ ਸੀ। ਇਸੇ ਦੌਰਾਨ ਪਰਵਾਸੀ ਮਜ਼ਦੂਰ ਬੀਰੂ ਨੂੰ ਪੱਖੇ ਤੋਂ ਕਰੰਟ ਲੱਗ ਗਿਆ। ਉਸ ਦੇ ਨਾਲ ਹੀ ਕੰਮ ਕਰ ਰਿਹਾ ਹਰਪ੍ਰੀਤ ਸਿੰਘ ਜਿਵੇਂ ਹੀ ਉਸ ਨੂੰ ਬਚਾਉਣ ਲੱਗਿਆ ਤਾਂ ਉਹ ਵੀ ਕਰੰਟ ਦੀ ਲਪੇਟ ਵਿਚ ਆ ਗਿਆ। ਪੁਲੀਸ ਅਨੁਸਾਰ ਦੋਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
Advertisement
×