ਦੋ ਨਸ਼ਾ ਤਸਕਰ 16 ਕਿਲੋ ਹੈਰੋਇਨ ਸਣੇ ਕਾਬੂ
ਇਥੋਂ ਦੀ ਪੁਲੀਸ ਨੇ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 16 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨੂ ਪਿੰਡ ਛੀਨਾ ਮਾਨ ਪੱਟੀ (ਰੱਈਆ)...
Advertisement
ਇਥੋਂ ਦੀ ਪੁਲੀਸ ਨੇ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 16 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨੂ ਪਿੰਡ ਛੀਨਾ ਮਾਨ ਪੱਟੀ (ਰੱਈਆ) ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਿੰਡ ਧਿਆਨਪੁਰ (ਅੰਮ੍ਰਿਤਸਰ) ਵਜੋਂ ਹੋਈ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21(ਸੀ), 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ। ਐੱਸ.ਐੱਸ.ਪੀ. ਤਰਨ ਤਾਰਨ ਰਵਜੋਤ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਨਸ਼ਾ ਸਪਲਾਈ ਕਰਨ ਜਾ ਰਹੇ ਹਨ। ਉਨ੍ਹਾਂ ਸ਼ੱਕ ਦੇ ਆਧਾਰ ’ਤੇ ਇਕ ਕਾਰ ਨੂੰ ਰੋਕਿਆ ਤੇ ਤਲਾਸ਼ੀ ਲੈਣ ’ਤੇ ਕਾਰ ਵਿਚੋਂ 16 ਕਿਲੋ ਹੈਰੋਇਨ ਬਰਾਮਦ ਹੋਈ।
Advertisement
Advertisement