ਦੋ ਨਸ਼ਾ ਤਸਕਰਾਂ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ
ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਬੀ ਐੱਸ ਐੱਫ ਨਾਲ ਸਾਂਝੇ ਅਪਰੇਸ਼ਨ ਵਿੱਚ ਗ੍ਰਿਫਤਾਰ ਕੀਤੇ ਦੋ ਨਸ਼ਾ ਤਸਕਰਾਂ ਨੂੰ ਪੁੱਛ-ਪੜਤਲ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਗੌਰਵ ਭੱਟੀ (18) ਅਤੇ ਜਸ਼ਨ (19)...
Advertisement
ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਬੀ ਐੱਸ ਐੱਫ ਨਾਲ ਸਾਂਝੇ ਅਪਰੇਸ਼ਨ ਵਿੱਚ ਗ੍ਰਿਫਤਾਰ ਕੀਤੇ ਦੋ ਨਸ਼ਾ ਤਸਕਰਾਂ ਨੂੰ ਪੁੱਛ-ਪੜਤਲ ਲਈ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਗੌਰਵ ਭੱਟੀ (18) ਅਤੇ ਜਸ਼ਨ (19) ਵਜੋਂ ਹੋਈ ਹੈ, ਜੋ ਇਸ ਸਮੇਂ ਅਜਨਾਲਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਨ ਪਰ ਮੂਲ ਰੂਪ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਬਲਹਾਰਵਾਲ ਅਤੇ ਅਵਾਨ ਲੱਖਾ ਸਿੰਘ ਪਿੰਡਾਂ ਦੇ ਰਹਿਣ ਵਾਲੇ ਹਨ।
ਏ ਐੱਨ ਟੀ ਐੱਫ ਦੇ ਪੁਲੀਸ ਸੁਪਰਡੈਂਟ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਖੁ਼ਫ਼ੀਆ ਜਾਣਕਾਰੀ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਉਨ੍ਹਾਂ ਨੇ ਡਰੋਨ ਵੱਲੋਂ ਸੁੱਟਿਆ ਨਸ਼ੀਲਾ ਪਦਾਰਥ ਬਰਾਮਦ ਕੀਤਾ ਸੀ।
Advertisement
Advertisement
