ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੋ ਆਈ ਈ ਡੀ ਤੇ ਪਿਸਤੌਲ ਸਣੇ ਕਾਬੂ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ ਖੇਪ
Advertisement

ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ ਐੱਸ ਓ ਸੀ) ਅੰਮ੍ਰਿਤਸਰ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ ਲਗਪਗ ਢਾਈ-ਢਾਈ ਕਿੱਲੋ ਦੀਆਂ ਦੋ ਇੰਪ੍ਰੋਵਾਈਜ਼ਡ ਐਕਸਪਲੂਸਿਵ ਡਿਵਾਈਸ (ਆਈ ਆਈ ਡੀ) ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਆਧੁਨਿਕ 30 ਬੋਰ ਪਿਸਤੌਲ ਸਮੇਤ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਬੂ ਕੀਤਾ ਵਿਅਕਤੀ ਅਤਿਵਾਦੀ ਮਾਡਿਊਲ ਦਾ ਮੁੱਖ ਸੰਚਾਲਕ ਹੈ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਟਿੱਡੀ ਵਾਸੀ ਪਿੰਡ ਕੋਟਲਾ ਤਰਖਾਣਾ ਅੰਮ੍ਰਿਤਸਰ ਵਜੋਂ ਹੋਈ ਹੈ, ਜਿਸ ਦੇ ਖ਼ਿਲਾਫ਼ ਥਾਣਾ ਸਦਰ ਬਟਾਲਾ ਅਤੇ ਕਲਾਨੌਰ ਵਿੱਚ ਦੋ ਮਾਮਲੇ ਦਰਜ ਹਨ। ਐੱਸ ਐੱਸ ਓ ਸੀ ਅੰਮ੍ਰਿਤਸਰ ਦੇ ਏ ਆਈ ਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਗੁਪਤ ਸੂਚਨਾ ’ਤੇ ਕਾਰਵਾਈ ਕਰਦਿਆਂ ਟੀਮ ਨੇ ਮਨਪ੍ਰੀਤ ਸਿੰਘ ਉਰਫ਼ ਟਿੱਡੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ ਪਿਸਤੌਲ ਬਰਾਮਦ ਕੀਤਾ ਸੀ। ਪੁੱਛ-ਪੜਤਾਲ ਤੋਂ ਬਾਅਦ ਪਿੰਡ ਕੋਟਲਾ ਤਰਖਾਣਾ ਦੇ ਖੇਤਰ ਤੋਂ ਦੋ ਇਹ ਡਿਵਾਈਸ, ਜੋ ਹਾਈ ਗ੍ਰੇਡ ਆਰ ਡੀ ਐੱਕਸ ਨਾਲ ਧਾਤ ਦੇ ਕੰਟੇਨਰਾਂ ਵਿੱਚ ਸਨ, ਵੀ ਬਰਾਮਦ ਕੀਤੀਆਂ।

Advertisement
Advertisement
Show comments