ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟੈਂਕਰ ਤੇ ਕਾਰ ਦੀ ਟੱਕਰ ਮਗਰੋਂ ਲੱਗੀ ਅੱਗ ਕਾਰਨ ਦੋ ਸੜੇ

ਟੈਂਕਰ ਚਾਲਕ ਮੌਕੇ ਤੋਂ ਫ਼ਰਾਰ
ਹਾਦਸੇ ਮਗਰੋਂ ਨੁਕਸਾਨੇ ਵਾਹਨ।
Advertisement

ਸਿਮਰਤਪਾਲ ਸਿੰਘ ਬੇਦੀ

ਇੱਥੇ ਕੌਮੀ ਮਾਰਗ ’ਤੇ ਤੇਲ ਟੈਂਕਰ ਦਾ ਟਾਇਰ ਫਟਣ ਕਾਰਨ ਹੋਏ ਹਾਦਸੇ ’ਚ ਦੋ ਜਣਿਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਭਾਰਤ ਪੈਟਰੋਲੀਅਮ ਦਾ ਤੇਲ ਟੈਂਕਰ ਜਲੰਧਰ ਤੋਂ ਅੰਮ੍ਰਿਤਸਰ ਵੱਲ ਤੇਲ ਲੈ ਕੇ ਜਾ ਰਿਹਾ ਸੀ, ਜਿਸ ਦਾ ਟਾਇਰ ਫਟਣ ਕਾਰਨ ਇਹ ਬੇਕਾਬੂ ਹੋ ਕੇ ਡਿਵਾਈਡਰ ਤੋਂ ਦੂਜੇ ਪਾਸੇ ਆ ਰਹੀ ਬਰੀਜ਼ਾ ਗੱਡੀ ਨਾਲ ਜਾ ਟਕਰਾਇਆ। ਇਸ ਦੌਰਾਨ ਦੋਵੇਂ ਵਾਹਨ ਪੁਲ ਦੀ ਰੇਲਿੰਗ ਨਾਲ ਜਾ ਟਕਰਾਏ ਅਤੇ ਦੋਵਾਂ ’ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਦੋਵੇਂ ਕਾਰ ਸਵਾਰ ਬੁਰੀ ਤਰ੍ਹਾਂ ਝੁਲਸ ਗਏ ਅਤੇ ਮੌਕੇ ’ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਦੇ ਚਸ਼ਮਦੀਦਾਂ ਨੇ ਦੱਸਿਆ ਕਿ ਦੋਵੇਂ ਵਾਹਨਾਂ ਵਿੱਚ ਇੱਕਦਮ ਭਿਆਨਕ ਅੱਗ ਲੱਗ ਗਈ ਅਤੇ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਦੀ ਅੱਗ ਨਾਲ ਝੁਲਸਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਕਾਰਨ ਹਾਈਵੇਅ ਜਾਮ ਹੋ ਗਿਆ ਅਤੇ ਸੜਕ ’ਤੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

Advertisement

ਡੀਐੱਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਮੌਕੇ ’ਤੇ ਪਹੁੰਚੀ। ਫਾਇਰ ਬ੍ਰਿਗੇਡ ਨੇ ਵੀ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਟੈਂਕਰ ਦਾ ਡਰਾਈਵਰ ਮੌਕੇ ’ਤੋਂ ਫ਼ਰਾਰ ਹੋ ਗਿਆ।

Advertisement