ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਜੁਲਾਈ
ਜ਼ਿਲ੍ਹੇ ਵਿੱਚ ਅੱਜ 75 ਨਵੇਂ ਕਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਦੋ ਵਿਅਕਤੀਆਂ ਦੀ ਕਰੋਨਾ ਕਾਰਨ ਮੌਤ ਹੋਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਕਰੋਨਾ ਕਾਰਨ 79 ਵਰ੍ਹਿਆਂ ਦੇ ਜੱਜ ਨਗਰ ਦੇ ਅਨਿਲ ਮਹਿਰਾ ਦੀ ਮੌਤ ਹੋਈ ਹੈ। ਉਹ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਸਨ ਅਤੇ ਹਾਈਪਰਟੈਂਸ਼ਨ ਤੋਂ ਦੇ ਮਰੀਜ਼ ਸਨ। ਇਸੇ ਤਰ੍ਹਾਂ ਵਿਦਿਆ ਵਤੀ ਨਾਂ ਦੀ ਔਰਤ ਦੀ ਮੌਤ ਹੋਈ ਹੈ। ਉਹ 75 ਵਰ੍ਹਿਆਂ ਦੀ ਸੀ ਅਤੇ ਸਥਾਨਕ ਸ਼ਕਤੀ ਨਗਰ ਦੀ ਵਸਨੀਕ ਸੀ। ਉਹ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਸੀ। ਉਹ ਸ਼ੂਗਰ ਅਤੇ ਹਾਈਪਰਟੈਂਸ਼ਨ ਤੋਂ ਪੀੜਤ ਸੀ। ਇਨ੍ਹਾਂ ਮੌਤਾਂ ਨੂੰ ਮਿਲਾ ਕੇ ਜ਼ਿਲ੍ਹੇ ਵਿੱਚ ਹੁਣ ਤਕ ਕਰੋਨਾ ਕਾਰਨ 73 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਜ਼ਿਲ੍ਹੇ ਵਿਚ ਕੁਲ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 1721 ਹੋ ਗਈ ਹੈ ਅਤੇ ਹੁਣ ਤਕ 1227 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 421 ਜ਼ੇਰੇ ਇਲਾਜ ਹਨ।