ਸੜਕ ਹਾਦਸੇ ਵਿੱਚ ਦੋ ਹਲਾਕ
ਅਜਨਾਲਾ (ਪੱਤਰ ਪ੍ਰੇਰਕ ): ਇਥੋਂ ਥੋੜ੍ਹੀ ਦੂਰ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਛੁੱਟੀ ’ਤੇ ਆਏ ਫ਼ੌਜੀ ਸਣੇ ਪਿੰਡ ਨੰਗਲ ਵੰਝਾਂਵਾਲਾ ਦੇ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਹਾਦਸੇ ਵਿੱਚ ਦੋ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਵਿੱਚ...
Advertisement
ਅਜਨਾਲਾ (ਪੱਤਰ ਪ੍ਰੇਰਕ ): ਇਥੋਂ ਥੋੜ੍ਹੀ ਦੂਰ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਛੁੱਟੀ ’ਤੇ ਆਏ ਫ਼ੌਜੀ ਸਣੇ ਪਿੰਡ ਨੰਗਲ ਵੰਝਾਂਵਾਲਾ ਦੇ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਹਾਦਸੇ ਵਿੱਚ ਦੋ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਵਿੱਚ ਹਲਾਕ ਹੋਏ ਫ਼ੌਜੀ ਦੀ ਪਛਾਣ ਬਲਜਿੰਦਰ ਸਿੰਘ ਅਤੇ ਦੂਸਰੇ ਨੌਜਵਾਨ ਦੀ ਪਛਾਣ ਆਕਾਸ਼ ਮਸੀਹ ਵਜੋਂ ਹੋਈ ਹੈ। ਇਸ ਸਬੰਧੀ ਪੁਲੀਸ ਥਾਣਾ ਅਜਨਾਲਾ ਦੇ ਐੱਸਐੱਚਓ ਇੰਸਪੈਕਟਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
×