DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੋਲੈਰੋ ਤੇ ਟਰੈਕਟਰ ਟਰਾਲੀ ਦੀ ਟੱਕਰ ’ਚ ਦੋ ਮੌਤਾਂ; ਛੇ ਜ਼ਖ਼ਮੀ

ਵਿਆਹ ਸਮਾਗਮ ਤੋਂ ਪਰਤ ਰਿਹਾ ਸੀ ਪਰਿਵਾਰ; ਦੇਰ ਰਾਤ ਵਾਪਰਿਆ ਹਾਦਸਾ
  • fb
  • twitter
  • whatsapp
  • whatsapp
featured-img featured-img
ਹਾਦਸੇ ਮਗਰੋਂ ਘਨੌਲੀ ਵਿੱਚ ਜ਼ਖਮੀ ਨੌਜਵਾਨ ਨੂੰ ਸੰਭਾਲਦੇ ਹੋਏ ਰਾਹਗੀਰ।
Advertisement

ਦੇਵਿੰਦਰ ਜੱਗੀ

ਇੱਥੇ ਜੌੜੇਪੁਲ ਜਰਗ ਨੇੜੇ ਦੇਰ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਦੌਰਾਨ ਛੇ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗੀਆਂ। ਜਾਣਕਾਰੀ ਅਨੁਸਾਰ ਰਮਨਜੀਤ ਸਿੰਘ ਸੰਗਰੂਰ ਦੇ ਪਿੰਡ ਮਹਿਸਮਪੁਰ ਨਾਲ ਸਬੰਧਤ ਹੈ ਜੋ ਪਿਛਲੇ 13 ਸਾਲਾਂ ਤੋਂ ਆਪਣੇ ਸਹੁਰੇ ਪਿੰਡ ਭੜੀ ਮਾਨਸਾ, ਮਾਲੇਰਕੋਟਲਾ ਵਿੱਚ ਰਹਿ ਰਿਹਾ ਸੀ। ਰਮਨਜੀਤ ਸਿੰਘ ਕਿਸੇ ਵਿਆਹ ’ਚ ਸ਼ਾਮਲ ਹੋਣ ਉਪਰੰਤ ਚਮਕੌਰ ਸਾਹਿਬ ਤੋਂ ਆਪਣੀ ਬੋਲੈਰੋ ਗੱਡੀ ਰਾਹੀਂ ਵਾਪਸ ਆਪਣੇ ਕਈ ਰਿਸ਼ਤੇਦਾਰਾਂ ਸਮੇਤ ਅਮਰਗੜ੍ਹ ਜਾ ਰਿਹਾ ਸੀ ਕਿ ਅਚਾਨਕ ਉਨ੍ਹਾਂ ਦੀ ਗੱਡੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਹਾਦਸੇ ਦੌਰਾਨ ਗੱਡੀ ਚਕਨਾਚੂਰ ਹੋ ਗਈ ਅਤੇ ਗੱਡੀ ’ਚ ਸਵਾਰ ਸਾਰੇ ਵਿਅਕਤੀ ਜ਼ਖ਼ਮੀ ਹੋ ਗਏ। ਪਿੱਛਿਓਂ ਆ ਰਹੇ ਰਮਨਜੀਤ ਸਿੰਘ ਦੇ ਭਰਾ ਰਵਿੰਦਰ ਸਿੰਘ ਨੇ ਆਪਣੇ ਰਿਸ਼ਤੇਦਾਰਾਂ ਅਤੇ ਰਾਹਗੀਰਾਂ ਦੀ ਮਦਦ ਨਾਲ ਐਂਬੂਲੈਂਸ ਬੁਲਾਈ। ਸਾਰੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਖੰਨਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਰਮਨਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਤਿੰਨ ਹੋਰ ਵਿਅਕਤੀਆਂ ਸੰਨੀ, ਅਮਨਦੀਪ ਸਿੰਘ ਅਤੇ ਇੰਦਰਜੀਤ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਚੰਡੀਗੜ੍ਹ ਰੈਫ਼ਰ ਕਰ ਦਿੱਤਾ, ਜਿੱਥੇ ਅਮਨਦੀਪ ਸਿੰਘ ਵਾਸੀ ਪਿੰਡ ਰੋਹੀੜਾ ਦੀ ਮੋਤ ਹੋ ਗਈ। ਜ਼ਖ਼ਮੀਆਂ ’ਚ ਸੰਨੀ ਪਿੰਡ ਰਾਜਪੁਰਾ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਨਿਰਮਲ ਸਿੰਘ ਪਿੰਡ ਭੜੀ ਮਾਨਸਾ, ਕਾਲਾ ਰਾਮ ਅਤੇ ਲਵਪ੍ਰੀਤ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ’ਚੋਂ ਸੰਨੀ ਅਤੇ ਇੰਦਰਜੀਤ ਸਿੰਘ ਦੀ ਹਾਲਤ ਨਾਜ਼ੁਕ ਹੈ। ਹਨੇਰੇ ਦਾ ਫਾਇਦਾ ਉਠਾਉਂਦਾ ਹੋਇਆ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੇ ਭਰਾ ਰਵਿੰਦਰ ਸਿੰਘ ਅਨੁਸਾਰ ਟਰੈਕਟਰ ਟਰਾਲੀ ਚਾਲਕ ਸੜਕ ’ਤੇ ਲਾਪਰਵਾਹੀ ਵਰਤ ਰਿਹਾ ਸੀ ਅਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾ ਰਿਹਾ ਸੀ। ਪੁਲੀਸ ਟਰੈਕਟਰ ਚਾਲਕ ਦੀ ਭਾਲ ਕਰ ਰਹੀ ਹੈ। ਪੁਲੀਸ ਚੌਕੀ ਰੌਣੀ ਦੇ ਇੰਚਾਰਜ ਹਰਦਮ ਸਿੰਘ ਅਨੁਸਾਰ ਪੁਲੀਸ ਨੇ ਰਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਗਈ ਹੈ। ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ਾਂ ਵਾਰਿਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ।

Advertisement

ਹਾਦਸੇ ’ਚ ਨੌਜਵਾਨ ਦੀ ਮੌਤ, ਲੜਕੀ ਗੰਭੀਰ ਜ਼ਖਮੀ

ਘਨੌਲੀ (ਜਗਮੋਹਨ ਸਿੰਘ): ਇੱਥੇ ਘਨੌਲੀ ਬੱਸ ਸਟੈਂਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਤੇ ਉਸ ਪਿੱਛੇ ਬੈਠੀ ਉਸ ਦੀ ਦੋਸਤ ਲੜਕੀ ਗੰਭੀਰ ਜ਼ਖ਼ਮੀ ਹੋ ਗਈ। ਚੌਕੀ ਇੰਚਾਰਜ ਸੋਹਣ ਸਿੰਘ ਨੇ ਦੱਸਿਆ ਕਿ ਅਭਿਸ਼ੇਕ ਗਿੱਲ (22) ਵਾਸੀ ਸ਼ਹੀਦ ਭਗਤ ਸਿੰਘ ਨਗਰ ਆਪਣੇ ਪਲਸਰ ਮੋਟਰਸਾਈਕਲ ’ਤੇ ਆਪਣੀ ਦੋਸਤ ਰਿਤਿਕਾ ਵਾਸੀ ਜੱਟਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਰੂਪਨਗਰ ਵਾਲੀ ਸਾਈਡ ਤੋਂ ਹਿਮਾਚਲ ਪ੍ਰਦੇਸ਼ ਜਾ ਰਿਹਾ ਸੀ। ਜਦੋਂ ਉਹ ਘਨੌਲੀ ਬੱਸ ਸਟੈਂਡ ਨੇੜੇ ਪੁੱਜੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਜਣੇ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ।

Advertisement
×