DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਏ ਟੀ ਐੱਮ ਲੁੱਟਣ ਵਾਲੇ ਗਰੋਹ ਦੇ ਦੋ ਮੈਂਬਰ ਕਾਬੂ

ਚਾਰ ਸਾਥੀ ਫ਼ਰਾਰ; ਮੁਲਜ਼ਮਾਂ ਕੋਲੋਂ ਪਿਸਤੌਲ ਤੇ ਹੋਰ ਸਾਮਾਨ ਬਰਾਮਦ

  • fb
  • twitter
  • whatsapp
  • whatsapp
Advertisement

ਗਗਨਦੀਪ ਅਰੋੜਾ

ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਏ ਟੀ ਐੱਮ ਲੁੱਟਣ ਵਾਲੇ ਵਾਲੇ ਗਰੋਹ ਦੇ ਦੋ ਮੁੱਖ ਮੈਂਬਰਾਂ ਨੂੰ ਲੁਧਿਆਣਾ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਸਮਿੰਦਰ ਸਿੰਘ ਉਰਫ਼ ਜੱਸ ਅਤੇ ਦੀਪਕ ਕੁਮਾਰ ਉਰਫ਼ ਦੀਪੂ ਬਿਹਾਰੀ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ 32 ਬੋਰ ਪਿਸਤੌਲ, ਦੋ ਕਾਰਤੂਸ ਅਤੇ ਕੱਟਰ, ਗੈਸ ਸਿਲੰਡਰ ਤੇ ਮਸ਼ੀਨ ਬਰਾਮਦ ਕੀਤੀ ਹੈ। ਗਰੋਹ ਦੇ ਫੜੇ ਜਾਣ ਨਾਲ ਲੁਧਿਆਣਾ, ਫਗਵਾੜਾ, ਜਲੰਧਰ ਅਤੇ ਕਪੂਰਥਲਾ ਵਿੱਚ ਹੋਈਆਂ 5 ਵੱਡੀਆਂ ਵਾਰਦਾਤਾਂ ਨੂੰ ਸੁਲਝਾ ਲਿਆ ਗਿਆ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ 19 ਅਤੇ 20 ਮਈ ਦੀ ਦਰਮਿਆਨੀ ਰਾਤ ਨੂੰ ਇਸ ਗਰੋਹ ਨੇ ਸ਼ਿਵਪੁਰੀ ਚੌਕ (ਨੂਰਵਾਲਾ ਰੋਡ) ਦੇ ਨੇੜੇ ਏ ਟੀ ਐੱਮ ਨੂੰ ਕੱਟਰ ਨਾਲ ਕੱਟਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਅਚਾਨਕ ਸ਼ਾਰਟ-ਸਰਕਟ ਹੋਣ ਕਾਰਨ ਮਸ਼ੀਨ ਨੂੰ ਅੱਗ ਲੱਗ ਗਈ। ਯੋਜਨਾ ਫੇਲ੍ਹ ਹੁੰਦੀ ਦੇਖ ਜਦੋਂ ਮੁਲਜ਼ਮ ਭੱਜਣ ਲੱਗੇ ਤਾਂ ਗਸ਼ਤ ’ਤੇ ਤਾਇਨਾਤ ਪੀ ਸੀ ਆਰ ਟੀਮ ਨੇ ਇਨ੍ਹਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ। ਖ਼ੁਦ ਨੂੰ ਘਿਰਦਾ ਦੇਖ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ ਸਿੱਧੀ ਫਾਈਰਿੰਗ ਕਰ ਦਿੱਤੀ, ਜਿਸ ਵਿੱਚ ਪੁਲੀਸ ਮੁਲਾਜ਼ਮਾਂ ਦਾ ਬਚਾਅ ਹੋ ਗਿਆ। ਇਸ ਸਬੰਧੀ ਥਾਣਾ ਬਸਤੀ ਜੋਧੇਵਾਲ ਵਿੱਚ ਇਰਾਦਾ-ਏ-ਕਤਲ ਅਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਸੁਲਝਆਉਣ ਲਈ ਪੁਲੀਸ ਨੇ ਵਿਸ਼ੇਸ਼ ਟੀਮਾਂ ਬਣਾ ਕੇ ਪਹਿਲਾਂ ਮੁਲਜ਼ਮ ਜਸਮਿੰਦਰ ਸਿੰਘ ਉਰਫ਼ ਜੱਸ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਜੱਸ ਕੋਲੋਂ ਹੋਈ ਪੁੱਛ-ਪੜਤਾਲ ਦੇ ਆਧਾਰ ’ਤੇ ਟੀਮਾਂ ਨੇ ਅੰਮ੍ਰਿਤਸਰ ਦੇ ਗੁਪਤ ਟਿਕਾਣੇ ’ਤੇ ਛਾਪਾ ਮਾਰ ਕੇ ਮੁੱਖ ਸ਼ੂਟਰ ਦੀਪਕ ਕੁਮਾਰ ਉਰਫ਼ ਦੀਪੂ ਬਿਹਾਰੀ ਵਾਸੀ ਗੁਰੂ ਨਾਨਕਪੁਰਾ ਸੁਲਤਾਨਵਿੰਡ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement
Advertisement
×