ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਵਾਂਸ਼ਹਿਰ ਗ੍ਰਨੇਡ ਹਮਲੇ ਦੇ ਦੋ ਹੋਰ ਮੁਲਜ਼ਮ ਕਾਬੂ

ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕਾਰਕੁਨਾਂ ਤੋਂ ਹੈਂਡ ਗ੍ਰਨੇਡ ਬਰਾਮਦ
Advertisement
ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਬੱਬਰ ਖਾਲਸਾ ਇੰਟਰਨੈਸ਼ਨਲ ‘ਬੀਕੇਆਈ’ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਵਜੀਤ ਅਤੇ ਜੈਕਸਨ ਵਜੋਂ ਹੋਈ ਹੈ, ਦੋਵੇਂ ਨਕੋਦਰ ਦੇ ਰਹਿਣ ਵਾਲੇ ਹਨ।ਜਾਣਕਾਰੀ ਅਨੁਸਾਰ, ਪੰਜਾਬ ਪੁਲੀਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਵਿੱਚ ਸ਼ਾਮਲ ‘ਬੀਕੇਆਈ’ ਮਾਡਿਊਲ ਦੇ ਪੰਜ ਕਾਰਕੁਨਾਂ, ਜਿਨ੍ਹਾਂ ਵਿੱਚ ਰਿਤਿਕ ਨਰੋਲੀਆ ਅਤੇ ਸੋਨੂੰ ਕੁਮਾਰ ਸ਼ਾਮਲ ਹਨ ਸਮੇਤ ਤਿੰਨ ਨਾਬਾਲਗ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਇੱਕ 30 ਬੋਰ ਪਿਸਤੌਲ ਬਰਾਮਦ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਜਲੰਧਰ ਨੇ ਕੁਝ ਦਿਨ ਪਹਿਲਾਂ ਰਾਜਸਥਾਨ ਤੋਂ ਦੋ ‘ਬੀਕੇਆਈ’ ਕਾਰਕੁਨਾਂ, ਰਿਤਿਕ ਨਰੋਲੀਆ ਅਤੇ ਇੱਕ ਨਾਬਾਲਗ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਗ੍ਰਿਫ਼ਤਾਰੀ ਮਗਰੋਂ ਇਨ੍ਹਾਂ ਮੁਲਜ਼ਮਾਂ ਦੇ ਸਹਿਯੋਗੀ ਵਿਸ਼ਵਜੀਤ, ਜੋ ਮਲੇਸ਼ੀਆ ਭੱਜਣ ਦੀ ਫਿਰਾਕ ਵਿੱਚ ਸੀ, ਨੂੰ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਕਿ ਉਸ ਦੇ ਸਾਥੀ ਜੈਕਸਨ ਨੂੰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਕੈਨੇਡਾ ਸਥਿਤ ‘ਬੀਕੇਆਈ’ ਮਾਸਟਰਮਾਈਡ ਜ਼ੀਸ਼ਾਨ ਅਖਤਰ ਅਤੇ ਅਜੇ ਗਿੱਲ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਹੋਰ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਸ਼ਵਜੀਤ ਅਤੇ ਜੈਕਸਨ ਨੇ ਇਸ ਸਾਲ ਜੁਲਾਈ ਦੇ ਆਖਰੀ ਹਫ਼ਤੇ ਆਪਣੇ ਸਾਥੀਆਂ ਰਾਹੀਂ ਬਿਆਸ ਤੋਂ ਦੋ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਸਨ। ਏਆਈਜੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਭਾਰਤੀ ਬੀਐੱਨਐੱਸ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ।

 

Advertisement

 

 

Advertisement