ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 2 ਸਤੰਬਰ
ਸਨਅਤੀ ਸ਼ਹਿਰ ਦੇ ਇੱਕ ਪ੍ਰਾਈਵੇਟ ਸਕੂਲ ਦੀਆਂ ਦੋ ਬੱਸਾਂ ਅੱਜ ਸ਼ਮਸ਼ਾਨਘਾਟ ਰੋਡ ’ਤੇ ਆਪਸ ਵਿੱਚ ਟਕਰਾਉਣ ਕਾਰਨ ਕਈ ਬੱਚੇ ਜ਼ਖ਼ਮੀ ਹੋ ਗਏ। ਇਹ ਹਾਦਸਾ ਸਕੂਲ ਵਿੱਚ ਛੁੱਟੀ ਹੋਣ ਤੋਂ ਬਾਅਦ ਉਸ ਸਮੇਂ ਵਾਪਰਿਆ ਜਦੋਂ ਇਹ ਬੱਸਾਂ ਬੱਚਿਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਛੱਡਣ ਜਾ ਰਹੀਆਂ ਹਨ। ਇਸ ਦੌਰਾਨ ਇੱਕ ਬੱਸ ਦੂਜੀ ਬੱਸ ਨੂੰ ਓਵਰਟੇਕ ਕਰਨ ਲੱਗੀ ਤਾਂ ਇਹ ਹਾਦਸਾ ਵਾਪਰ ਗਿਆ ਜਿਸ ਨਾਲ ਇੱਕ ਬੱਸ ਦਾ ਖੱਬਾ ਪਾਸਾ ਨੁਕਸਾਨਿਆ ਗਿਆ।
ਸਕੂਲ ਦੇ ਡਾਇਰੈਕਟਰ ਵਿਨੋਦ ਢੰਡ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਅੱਗੇ ਆਉਣ ਕਾਰਨ ਉਸ ਨੂੰ ਬਚਾਉਂਦੇ ਸਮੇਂ ਇਹ ਹਾਦਸਾ ਵਾਪਰਿਆ।
ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਜ਼ਖਮੀ ਨਹੀਂ ਹੋਇਆ। ਪੁਲੀਸ ਅਤੇ ਸਿਵਲ ਅਧਿਕਾਰੀਆਂ ਵੱਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।