ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੁਲੀਸ ਮੁਕਾਬਲੇ ’ਚ ਬੰਬੀਹਾ ਗੈਂਗ ਦੇ ਦੋ ਸ਼ੂਟਰ ਕਾਬੂ

ਦੁਵੱਲੀ ਗੋਲੀਬਾਰੀ ’ਚ ਦੋਵੇਂ ਮੁਲਜ਼ਮ ਜ਼ਖਮੀ; ਕਤਲ ਕੇਸ ’ਚ ਲੋੜੀਂਦੇ ਸਨ ਮੁਲਜ਼ਮ
Advertisement

ਗੁਰੂਗ੍ਰਾਮ ਪੁਲੀਸ ਨੇ ਗੋਲੀਬਾਰੀ ਤੋਂ ਬਾਅਦ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦੀ ਜਵਾਬੀ ਕਾਰਵਾਈ ਵਿੱਚ ਦੋਵੇਂ ਸ਼ੂਟਰ ਜ਼ਖ਼ਮੀ ਹੋ ਗਏ। ਮੁਕਾਬਲੇ ਵਿੱਚ ਕੁੱਲ 11 ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਸੱਤ ਮੁਲਜ਼ਮਾਂ ਨੇ ਤੇ ਚਾਰ ਪੁਲੀਸ ਮੁਲਾਜ਼ਮਾਂ ਨੇ ਕੀਤੇ। ਪੁਲੀਸ ਨੇ ਮੁਲਜ਼ਮਾਂ ਤੋਂ ਦੋ ਪਿਸਤੌਲ, ਦੋ ਕਾਰਤੂਸ ਤੇ ਮੋਟਰਸਾਈਕਲ ਬਰਾਮਦ ਕੀਤਾ ਹੈ।

ਬੰਬੀਹਾ ਗੈਂਗ ਦੇ ਦੋ ਸ਼ੂਟਰਾਂ ਨੂੰ ਸ਼ਨਿਚਰਵਾਰ ਰਾਤ 11 ਵਜੇ ਦੇ ਕਰੀਬ ਹੋਏ ਮੁਕਾਬਲੇ ਦੌਰਾਨ ਗੁਰੂਗ੍ਰਾਮ ਦੇ ਸੈਕਟਰ 39 ਤੇ ਸੈਕਟਰ-40 ਦੀ ਪੁਲੀਸ ਵੱਲੋਂ ਫੜਿਆ ਗਿਆ। ਪੁਲੀਸ ਦੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਸੈਕਟਰ 10 ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਮੁਲਜ਼ਮਾਂ ਦੀ ਪਛਾਣ ਸੁਮਿਤ ਸ਼ਰਮਾ (21) ਵਾਸੀ ਮਿਲਾਪ ਕਲੋਨੀ, ਅੰਮ੍ਰਿਤਸਰ ਅਤੇ ਸੁਖਮਨਜੀਤ (19) ਵਾਸੀ ਸਾਹਦੋਵਾਲ ਵਜੋਂ ਹੋਈ ਹੈ।

Advertisement

ਪੁਲੀਸ ਸੂਤਰਾਂ ਤੋਂ ਸੂਚਨਾ ਮਿਲੀ ਕਿ ਕਤਲ ਦੇ ਮਾਮਲਿਆਂ ਵਿੱਚ ਲੋੜੀਂਦੇ ਦੋ ਕਥਿਤ ਦੋਸ਼ੀ ਗੋਲਫ ਕੋਰਸ 200 ਫੁੱਟਾ ਰੋਡ ’ਤੇ ਇੱਕ ਮੋਟਰਸਾਈਕਲ ’ਤੇ ਆਉਣਗੇ। ਉਹ ਉੱਥੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।

ਪੁਲੀਸ ਟੀਮ ਨੂੰ ਉਮਰੀਪੁਰ ਪਿੰਡ ਨੇੜੇ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ, ਉਨ੍ਹਾਂ ਡਰਾਈਵਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪੁਲੀਸ ਨੂੰ ਦੇਖ ਕੇ ਨੌਜਵਾਨਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਨ੍ਹਾਂ ਦਾ ਸੰਤੁਲਨ ਵਿਗੜਿਆ ਤੇ ਉਹ ਡਿੱਗ ਪਏ। ਦੁਵੱਲੀ ਗੋਲੀਬਾਰੀ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਇੱਕ ਗੋਲੀ ਸਹਾਇਕ ਸਬ-ਇੰਸਪੈਕਟਰ ਅਭਿਲਾਸ਼ ਦੀ ਬੁਲੇਟਪਰੂਫ ਜੈਕੇਟ ’ਤੇ ਵੀ ਲੱਗੀ।

Advertisement
Show comments