ਰੰਜਿਸ਼ ਕਾਰਨ ਦੋ ਨੂੰ ਗੋਲੀਆਂ ਮਾਰੀਆਂ
ਇਥੇ ਕਸਬਾ ਮੰਡੀ ਬਰੀਵਾਲਾ ਵਿੱਚ ਨਿੱਜੀ ਰੰਜਿਸ਼ ਕਾਰਨ ਦੋ ਵਿਅਕਤੀਆਂ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਬਠਿੰਡਾ ਦੇ ਨਿੱਜੀ ਹਸਪਤਾਲ ’ਚ ਇਲਾਜ ਅਧੀਨ ਹਨ। ਜ਼ਖ਼ਮੀਆਂ ਦੀ ਪਛਾਣ ਬਹਾਲ ਸਿੰਘ ਅਤੇ ਰਣਵੀਰ ਸਿੰਘ ਵਜੋਂ ਹੋਈ ਹੈ। ਬਹਾਲ ਸਿੰਘ...
Advertisement
ਇਥੇ ਕਸਬਾ ਮੰਡੀ ਬਰੀਵਾਲਾ ਵਿੱਚ ਨਿੱਜੀ ਰੰਜਿਸ਼ ਕਾਰਨ ਦੋ ਵਿਅਕਤੀਆਂ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀ ਬਠਿੰਡਾ ਦੇ ਨਿੱਜੀ ਹਸਪਤਾਲ ’ਚ ਇਲਾਜ ਅਧੀਨ ਹਨ। ਜ਼ਖ਼ਮੀਆਂ ਦੀ ਪਛਾਣ ਬਹਾਲ ਸਿੰਘ ਅਤੇ ਰਣਵੀਰ ਸਿੰਘ ਵਜੋਂ ਹੋਈ ਹੈ। ਬਹਾਲ ਸਿੰਘ ਦੇ ਹੱਥ ਅਤੇ ਲੱਤ ’ਚ ਗੋਲੀਆਂ ਲੱਗੀਆਂ, ਜਦੋਂ ਕਿ ਰਣਵੀਰ ਸਿੰਘ ਦੀ ਪਿੱਠ ਅਤੇ ਹੱਥ ’ਚ ਗੋਲੀ ਲੱਗੀ। ਥਾਣਾ ਬਰੀਵਾਲਾ ਦੇ ਜਾਂਚ ਅਧਿਕਾਰੀ ਏ ਐੱਸ ਆਈ ਇਕਬਾਲ ਸਿੰਘ ਨੇ ਦੱਸਿਆ ਕਿ ਗੋਲੀ ਚਲਾਉਣ ਦੇ ਦੋਸ਼ ’ਚ ਮਨਪ੍ਰੀਤ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਤੇ ਗ੍ਰਿਫਤਾਰੀ ਲਈ ਛਾਪੇ ਜਾਰੀ ਹਨ।
Advertisement
Advertisement
×

